Chandigarh News: ਪੰਜਾਬ ਦੀ ਸ਼ਰਾਬ ਨੀਤੀ ਨੇ ਚੰਡੀਗੜ੍ਹ ਨੂੰ ਵਖਤ ਪਾਇਆ ਹੋਇਆ ਹੈ। ਕਿਸੇ ਵੇਲੇ ਪੰਜਾਬ ਵਾਲੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਖਰੀਦ ਕੇ ਪੀਂਦੇ ਸੀ ਪਰ ਹੁਣ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਵੀ ਸ਼ਰਾਬ ਦੇ ਰੇਟ ਘਟਾ ਦਿੱਤੇ ਹਨ। ਇਸ ਲਈ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇਦਾਰ ਕਾਰੋਬਾਰ ਕਰਨ ਤੋਂ ਵੀ ਕਤਰਾ ਰਹੇ ਹਨ। ਹਾਲਾਤ ਇਹ ਹਨ ਕਿ ਚੰਡੀਗੜ੍ਹ ਪ੍ਰਸਾਸ਼ਨ ਨੂੰ ਠੇਕੇਦਾਰ ਨਹੀਂ ਮਿਲ ਰਹੇ।


ਇਹ ਵੀ ਪੜ੍ਹੋ: ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਦੇ ਹੱਕ 'ਚ ਡਟੇ ਸੰਤ ਸੀਚੇਵਾਲ, ਭਾਰਤ ਸਰਕਾਰ ਨੂੰ ਲਿਖੀ ਚਿੱਠੀ


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਦੋ ਵਾਰ ਨਿਲਾਮੀ ਹੋ ਚੁੱਕੀ ਹੈ। ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਨੂੰ ਦੋਵੇਂ ਵਾਰ ਕੋਈ ਹੁੰਗਾਰਾ ਨਹੀਂ ਮਿਲਿਆ। ਇਸ ਝਟਕੇ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਠੇਕਿਆਂ ਦੀ ਰਾਖਵੀਂ ਕੀਮਤ ’ਚ 3 ਤੋਂ 5 ਫ਼ੀਸਦ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। 


ਇਹ ਵੀ ਪੜ੍ਹੋ: ਪ੍ਰਸਿੱਧ ਬਾਲੀਵੁੱਡ ਡਾਇਰੈਕਟਰ ਪ੍ਰਦੀਪ ਸਰਕਾਰ ਦਾ ਦੇਹਾਂਤ, 68 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ


ਹੁਣ ਇਸ ਕਟੌਤੀ ਤੋਂ ਬਾਅਦ ਸ਼ਹਿਰ ਵਿਚਲੇ ਰਹਿੰਦੇ 41 ਠੇਕਿਆਂ ਦੀ ਨਿਲਾਮੀ 27 ਮਾਰਚ ਨੂੰ ਹੋਵੇਗੀ। ਇਸ ਨਿਲਾਮੀ ਨਾਲ ਇਹ ਪਹਿਲੀ ਵਾਰ ਹੋਵੇਗਾ ਜਦੋਂ ਸ਼ਰਾਬ ਠੇਕਿਆਂ ਦੀ ਤੀਜੀ ਵਾਰ ਨਿਲਾਮੀ ਹੋਵੇਗੀ। ਪਹਿਲਾਂ ਸ਼ਹਿਰ ਵਿਚਲੇ ਕੁੱਲ 95 ਠੇਕਿਆਂ ਦੀ ਨਿਲਾਮੀ 15 ਮਾਰਚ ਨੂੰ ਹੋਈ, ਜਿਸ ਵਿੱਚ ਸਿਰਫ਼ 43 ਠੇਕੇ ਹੀ ਨਿਲਾਮ ਹੋ ਸਕੇ। ਉਸ ਤੋਂ ਬਾਅਦ 21 ਮਾਰਚ ਨੂੰ 52 ਠੇਕਿਆਂ ਦੀ ਨਿਲਾਮੀ ਹੋਈ, ਜਿਸ ਵਿੱਚੋਂ ਸਿਰਫ਼ 11 ਠੇਕੇ ਨਿਲਾਮ ਹੋ ਸਕੇ। 


ਇਹ ਵੀ ਪੜ੍ਹੋ: ਭਾਰਤ ਸਰਕਾਰ ਵੱਲੋਂ ਵਿਦੇਸ਼ਾਂ 'ਚ ਅੰਮ੍ਰਿਤਪਾਲ ਦੇ ਹਮਾਇਤੀਆਂ 'ਤੇ ਵੱਡੀ ਕਾਰਵਾਈ, ਦਿੱਲੀ ਪੁਲਿਸ ਵੱਲੋਂ ਮੁਕੱਦਮਾ ਦਰਜ


ਵਿਭਾਗ ਵੱਲੋਂ ਰਹਿੰਦੇ 41 ਠੇਕਿਆਂ ਲਈ 27 ਮਾਰਚ ਨੂੰ ਨਿਲਾਮੀ ਰੱਖੀ ਗਈ ਹੈ। ਗੌਰਤਲਬ ਹੈ ਕਿ ਯੂਟੀ ਪ੍ਰਸ਼ਾਸਨ ਦੇ ਕਰ ਤੇ ਆਬਕਾਰੀ ਵਿਭਾਗ ਨੇ ਵਿੱਤ ਵਰ੍ਹੇ 2023-24 ਵਿੱਚ ਆਬਕਾਰੀ ਤੋਂ 830 ਕਰੋੜ ਰੁਪਏ ਕਮਾਉਣ ਦਾ ਟੀਚਾ ਰੱਖਿਆ ਹੈ। ਜਦੋਂ ਕਿ ਵਿਭਾਗ ਨੇ 15 ਮਾਰਚ ਨੂੰ 95 ਵਿੱਚੋਂ 43 ਠੇਕੇ ਨਿਲਾਮ ਕਰਕੇ 202 ਕਰੋੜ ਰੁਪਏ ਰਾਖਵੀਂ ਕੀਮਤ ਬਦਲੇ 221.59 ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਸੀ।


ਇਹ ਵੀ ਪੜ੍ਹੋ: ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਚਰਚਾ 'ਚ, ਇੱਥੇ 50 ਤੋਂ ਵੱਧ ਹਾਰਡ ਕੌਰ ਗੈਂਗਸਟਰ ਬੰਦ