ਸੰਗਰੂਰ (ਅਨਿਲ ਜੈਨ) ਆਬਕਾਰੀ ਵਿਭਾਗ ਸੰਗਰੂਰ ਨੇ ਵੱਡੀ ਮਾਤਰਾ ਵਿੱਚ ਗੁਜਰਾਤ ਨੰਬਰ ਟਰੱਕ ਵਿੱਚ ਆ ਰਹੀ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਬਾਬਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਦੀ ਸਰਹੱਦ ਹਰਿਆਣਾ ਨਾਲ ਲੱਗਣ ਕਾਰਨ ਰਾਤ ਸਮੇਂ ਵੱਡੇ ਪੱਧਰ ’ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ।


ਪੰਜਾਬ 'ਚ ਦੂਜੇ ਰਾਜਾਂ ਤੋਂ ਆਉਣ ਵਾਲੀ ਸ਼ਰਾਬ 'ਤੇ ਰੋਕ ਲਗਾਉਣ ਦੇ ਮਕਸਦ ਨਾਲ ਆਬਕਾਰੀ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਕਰਦੇ ਹੋਏ ਧੂਰੀ ਨੇੜੇ ਇੱਕ ਗੁਜਰਾਤ ਨੰਬਰ ਦੇ ਟਰੱਕ 'ਚੋਂ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ ਹੈ।


ਜ਼ਿਲੇ ਦੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਜ਼ਿਲ੍ਹੇ 'ਚ ਚੱਲ ਰਹੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਆਬਕਾਰੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਸੰਗਰੂਰ ਜ਼ਿਲ੍ਹੇ ਦਾ ਵੱਡਾ ਹਿੱਸਾ ਹਰਿਆਣਾ ਦਾ ਹੋਣ ਕਾਰਨ , ਰਾਤ ​​ਸਮੇਂ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਇੰਨੀ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਹੋਈ ਹੈ।


ਇੱਕ ਹਫ਼ਤੇ ਵਿੱਚ 4.18 ਕਿਲੋ ਹੈਰੋਇਨ, 6.46 ਕਿਲੋ ਅਫ਼ੀਮ ਅਤੇ 37 ਕਿਲੋ ਗਾਂਜਾ ਸਮੇਤ 301 ਨਸ਼ਾ ਤਸਕਰ ਗ੍ਰਿਫ਼ਤਾਰ


ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 231 ਐੱਫ.ਆਈ.ਆਰਜ਼., ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।



ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ 5 ਜੁਲਾਈ, 2022 ਨੂੰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ 15 ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 459 ਤੱਕ ਪਹੁੰਚ ਗਈ ਹੈ।