ਪੜਚੋਲ ਕਰੋ

ਕੈਪਟਨ ਦਾ ਮੋਦੀ ਨੂੰ ਸਵਾਲ, ਸ਼ਰਾਬ ਦੀ ਬੰਦ ਬੋਤਲ ਨਾਲ ਕੋਰੋਨਾ ਕਿਵੇਂ ਫੈਲ ਸਕਦਾ?

ਕੇਂਦਰ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਮਾਲੀਆ ਵਧਾਉਣ ਦੀਆਂ ਪੰਜਾਬ ਸਰਕਾਰ ਦੀਆਂ ਉਮੀਦਾਂ ਨੂੰ ਢਾਹ ਲਾ ਦਿੱਤੀ ਹੈ। ਕੇਂਦਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾ ਤਾਂ ਸ਼ਰਾਬ ਦੇ ਠੇਕੇ ਖੁੱਲ੍ਹਣਗੇ ਤੇ ਨਾ ਹੀ ਹੋਮ ਡਿਲਵਰੀ ਸੰਭਵ ਹੋ ਸਕੇਗੀ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਕੇਂਦਰ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਮਾਲੀਆ ਵਧਾਉਣ ਦੀਆਂ ਪੰਜਾਬ ਸਰਕਾਰ ਦੀਆਂ ਉਮੀਦਾਂ ਨੂੰ ਢਾਹ ਲਾ ਦਿੱਤੀ ਹੈ। ਕੇਂਦਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾ ਤਾਂ ਸ਼ਰਾਬ ਦੇ ਠੇਕੇ ਖੁੱਲ੍ਹਣਗੇ ਤੇ ਨਾ ਹੀ ਹੋਮ ਡਿਲਵਰੀ ਸੰਭਵ ਹੋ ਸਕੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਇਸ ਫੈਸਲੇ ‘ਤੇ ਸਖਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ ਕਿ ਸ਼ਰਾਬ ਦੀ ਬੰਦ ਬੋਤਲ ਤੋਂ ਕੋਰੋਨਾ ਕਿਵੇਂ ਫੈਲਦਾ ਹੈ, ਸਮਝ ਤੋਂ ਪਰਾਂ ਹੈ। ਮੁੱਖ ਮੰਤਰੀ ਨੇ ਇਸ ਦੇ ਜਵਾਬ ਵਿੱਚ ਕਿਹਾ ਹੈ ਕਿ ਇੱਕ ਪਾਸੇ ਕੇਂਦਰ ਨੇ ਸਬਜ਼ੀਆਂ ਤੇ ਫਲ ਵੇਚਣ ਦੀ ਆਗਿਆ ਦੇ ਦਿੱਤੀ ਹੈ ਜਿਸ ਤੇ ਥੁੱਕਿਆ ਜਾ ਸਕਦਾ ਹੈ ਤੇ ਕੋਰੋਨਾ ਦਾ ਪਰਸਾਰ ਕਰ ਸਕਦਾ ਹੈ। ਦੂਜੇ ਪਾਸੇ ਸ਼ਰਾਬ ਦੀਆਂ ਸੀਲਬੰਦ ਬੋਤਲਾਂ ਵੇਚਣ ਤੇ ਪਾਬੰਦੀ ਹੈ। ਇਹ ਤਰਕ ਸਮਝ ਤੋਂ ਪਰੇ ਹੈ। ਸਿਰਫ ਪੰਜਾਬ ਹੀ ਨਹੀਂ ਸਾਰੀਆਂ ਰਾਜ ਸਰਕਾਰਾਂ ਨੂੰ ਇਸ ਦਾ ਨੁਕਸਾਨ ਹੋਵੇਗਾ। ਪੰਜਾਬ ਨੂੰ ਸਿੱਧਾ 6200 ਕਰੋੜ ਦਾ ਘਾਟਾ ਪਏਗਾ। ਪਹਿਲਾਂ ਹੀ ਕੇਂਦਰ ਪੰਜਾਬ ਨੂੰ 4400 ਕਰੋੜ ਜੀਐਸਟੀ ਦਾ ਬਕਾਇਆ ਨਹੀਂ ਦੇ ਰਹੀ ਹੈ। ਦਸ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਘਾਟਾ, ਇਸ ਨੂੰ ਕੌਣ ਪੂਰਾ ਕਰੇਗਾ? ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਰਾਜ ਦੀ ਮਾੜੀ ਆਰਥਿਕ ਸਥਿਤੀ ਦਾ ਹਵਾਲਾ ਦਿੰਦੇ ਹੋਏ ਠੇਕੇ ਖੋਲ੍ਹਣ ਦੀ ਆਗਿਆ ਮੰਗੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅੰਡਰ ਸੈਕਟਰੀ ਅਸ਼ੀਸ਼ ਕੁਮਾਰ ਸਿੰਘ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਸਤੀਸ਼ ਚੰਦਰ ਨੂੰ ਇੱਕ ਪੱਤਰ ਵਿੱਚ ਲਿਖਿਆ ਹੈ ਕਿ ਨਾ ਤਾਂ ਸ਼ਰਾਬ ਦੇ ਠੇਕੇ ਖੁੱਲ੍ਹਣਗੇ ਤੇ ਨਾ ਹੀ ਸ਼ਰਾਬ ਦੀ ਹਮ ਡਿਲਵਰੀ ਸੰਭਵ ਹੋ ਸਕੇਗੀ। ਕੇਂਦਰ ਨੇ 15 ਅਪ੍ਰੈਲ ਨੂੰ ਜਾਰੀ ਸੋਧੀਆਂ ਹਦਾਇਤਾਂ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿੱਚ ਸਾਫ ਲਿਖਿਆ ਹੈ ਕਿ ਜਨਤਕ ਥਾਵਾਂ 'ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਜ਼ਿਕਰਯੋਗ ਗੱਲ ਹੈ ਕਿ ਕੈਪਟਨ ਨੇ ਕੇਂਦਰ ਨੂੰ ਇੱਕ ਪੱਤਰ ਲਿਖਦਿਆਂ ਕਿਹਾ ਸੀ ਕਿ ਅਪ੍ਰੈਲ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ ਰਾਜ ਨੂੰ 521 ਕਰੋੜ ਰੁਪਏ ਆਉਣ ਦੀ ਉਮੀਦ ਸੀ, ਜਿਸ ਤੋਂ ਸਰਕਾਰ ਵਾਂਝੀ ਹੋ ਰਹੀ ਹੈ। ਸਰਕਾਰ 1 ਅਪ੍ਰੈਲ ਤੋਂ ਨਵੀਂ ਆਬਕਾਰੀ ਨੀਤੀ ਲਾਗੂ ਕਰਕੇ ਰਾਜ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕਰਦੀ ਹੈ।ਇਹ ਇਕੱਠੇ ਕੀਤੇ ਜਾਣ ਵਾਲੇ ਕੁਲ ਮਾਲੀਆ ਦਾ 10 ਪ੍ਰਤੀਸ਼ਤ ਹੋਣ ਦਾ ਅਨੁਮਾਨ ਹੁੰਦਾ ਹੈ। ਇਸ ਮਹੀਨੇ ਪੰਜਾਬ ਨੂੰ 521 ਕਰੋੜ ਰੁਪਏ ਮਿਲਣ ਦੀ ਉਮੀਦ ਸੀ। ਰਾਜ ਸਰਕਾਰ ਦਾ ਕਹਿਣਾ ਹੈ ਕਿ ਕਰਫਿਊ ਅਤੇ ਤਾਲਾਬੰਦੀ ਕਾਰਨ ਸਾਰੇ ਕਾਰੋਬਾਰ ਬੰਦ ਹੋਣ ਕਾਰਨ ਅਨੁਮਾਨਤ ਮਾਲੀਆ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ 3000 ਕਰੋੜ ਦੀ ਕਮੀ ਆਈ ਹੈ। ਸਰਕਾਰ ਨੂੰ ਕੇਂਦਰ ਵੱਲੋਂ ਕੋਈ ਮੁਆਵਜ਼ਾ ਵੀ ਨਹੀਂ ਮਿਲ ਰਿਹਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget