ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾਵਾਇਰਸ ਦੇ ਵਿਚਕਾਰ ਸ਼ਰਾਬ ਦੇ ਠੇਕੇ ਖੋਲ੍ਹਣਾ ਚਾਹੁੰਦੇ ਹਨ।ਰਾਜ ਦੀ ਨਾਜ਼ੁਕ ਵਿੱਤੀ ਸਥਿਤੀ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਵੈਟ ਅਤੇ ਆਬਕਾਰੀ ਮਾਲੀਆ ਨੂੰ ਜੋੜਨ ਲਈ ਪੜਾਅਵਾਰ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਕੇਂਦਰ ਦੀ ਇਜਾਜ਼ਤ ਮੰਗੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ, ਗ੍ਰਹਿ ਮੰਤਰਾਲੇ, ਭਾਰਤ ਨੂੰ ਚਾਹੀਦਾ ਹੈ ਕਿ ਉਹ ਕੋਵੀਡ -19 ਨੂੰ ਰੋਕਣ ਲਈ ਸਖਤ ਸਮਾਜਿਕ ਦੂਰੀਆਂ ਅਤੇ ਹੋਰ ਉਪਾਵਾਂ ਨਾਲ ਪੜਾਅਵਾਰ ਤਰੀਕੇ ਨਾਲ ਕੁਝ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਝਵਾਨ ਫੈਸਲਾ ਲੈਣ।
ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਕੋਵੀਡ -19 ਦਾ ਮੁਕਾਬਲਾ ਕਰਨ ਲਈ ਰਾਹਤ ਅਤੇ ਸਿਹਤ ਦੇਖਭਾਲ ਦੇ ਉਪਰਾਲਿਆਂ ਨੂੰ ਵਧਾਉਣ ਲਈ ਅਤੇ ਹੋਰ ਰੋਜ਼ਮਰ੍ਹਾ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਸ਼ਰਾਬ ਦੀ ਵਿਕਰੀ ਰਾਜ ਨੂੰ ਵੱਡੀ ਸਹਾਇਤਾ ਦੇਵੇਗੀ।
ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਜਲਦੀ ਕਾਰਵਾਈ ਲਈ ਬੇਨਤੀ ਕੀਤੀ, ਜਦਕਿ ਉਨ੍ਹਾਂ ਨੂੰ ਕੋਵਿਡ-19 ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਮੌਜੂਦਾ ਸੰਕਟ 'ਤੇ ਕਾਬੂ ਪਾਉਣ ਲਈ ਭਾਰਤ ਸਰਕਾਰ ਦੀਆਂ ਮੌਜੂਦਾ ਕੋਸ਼ਿਸ਼ਾਂ ਵਿੱਚ ਰਾਜ ਦੇ ਪੂਰਨ ਅਤੇ ਨਿਰੰਤਰ ਸਹਾਇਤਾ ਦਾ ਭਰੋਸਾ ਦਿੱਤਾ।
ਕੈਪਟਨ ਅਮਰਿੰਦਰ ਸਿੰਘ 3 ਮਈ ਤੱਕ ਪੰਜਾਬ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੁੰਦੇ ਹਨ ਅਤੇ ਦੂਜੇ ਪਾਸੇ ਕਰਫਿਊ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣਾ ਚਾਹੁੰਦੇ ਹਨ, ਕੀ ਇਹ ਕਾਨਟ੍ਰਾਡਿਕਟਰੀ ਨਹੀਂ ਹੈ? ਕੀ ਸ਼ਰਾਬ ਦੇ ਠੇਕੇ ਤੱਕ ਪਹੁੰਚਣ ਲਈ ਕਰਫਿਊ ਪਾਸ ਜਾਰੀ ਕੀਤੇ ਜਾਣਗੇ।ਜੇ ਸਮਾਜਕ ਦੂਰੀ ਠੇਕੇ ਖੋਲ੍ਹ ਕੇ ਜਾਰੀ ਰਹਿ ਸਕਦੀ ਹੈ, ਤਾਂ ਗ੍ਰਹਿ ਮੰਤਰਾਲੇ ਇਸ ਨੂੰ ਪਾਬੰਦੀ ਦੇ ਅਧੀਨ ਕਿਉਂ ਰੱਖੇਗਾ?