Punjab News: ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋ ਰਹੇ ਉਪਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਹੁਕਮ ਜਾਰੀ ਕਰਦੇ ਹੋਏ ਤਰਨਤਾਰਨ ਵਿਧਾਨ ਸਭਾ ਹਲਕੇ ਅਤੇ ਇਸਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ 9 ਨਵੰਬਰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਇਨ੍ਹਾਂ ਖੇਤਰਾਂ ‘ਚ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਡ੍ਰਾਈ ਡੇ ਰਹੇਗਾ।
ਚਾਰ ਦਿਨ ਸ਼ਰਾਬ ਦੀ ਵਿਕਰੀ 'ਤੇ ਲੱਗੀ ਰਹੇਗੀ ਰੋਕ
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ (IAS) ਨੇ ਦੱਸਿਆ ਕਿ ਇਹ ਕਦਮ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਬਣਾਉਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਚੋਣ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਹ ਹੁਕਮ ਆਮ ਜਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਪੱਖੀ ਤੌਰ ‘ਤੇ ਜਾਰੀ ਕੀਤਾ ਗਿਆ ਹੈ। ਇਸ ਤਰ੍ਹਾਂ ਤਰਨਤਾਰਨ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰਾਂ ‘ਚ ਕੁੱਲ ਚਾਰ ਦਿਨਾਂ ਲਈ ਸ਼ਰਾਬ ਦੀ ਵਿਕਰੀ ਪੂਰੀ ਤਰ੍ਹਾਂ ਪ੍ਰਤੀਬੰਧਿਤ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।