Punjab News: ਪੰਜਾਬ ਸਰਕਾਰ 20 ਨਵੰਬਰ ਤੋਂ 22 ਨਵੰਬਰ 2025 ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਨਗਰ ਕੀਰਤਨ ਕਰਵਾਏ ਜਾ ਰਹੇ ਹਨ।

Continues below advertisement

ਇਸ ਯਾਦਗਾਰੀ ਸਮਾਗਮ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਗਰ ਕੀਰਤਨ ਵਾਲੇ ਰੂਟ 'ਤੇ ਕੋਈ ਵੀ ਅਜਿਹੀ ਗਤੀਵਿਧੀ ਨਾ ਹੋਵੇ ਜਿੱਥੇ ਮਰਿਆਦਾ ਦੀ ਉਲੰਘਣਾ ਕਰਦੀ ਹੋਵੇ।

Continues below advertisement

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ, 2023 ਦੀ ਧਾਰਾ 163 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਇਆਂ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 20 ਨਵੰਬਰ, 2025 ਨੂੰ ਹੋਣ ਵਾਲੇ ਨਗਰ ਕੀਰਤਨ ਦੌਰਾਨ ਫਿਰੋਜ਼ਪੁਰ ਦੀ ਸਰਹੱਦ ਦੇ ਅੰਦਰ ਅੰਡੇ, ਮਾਸ ਅਤੇ ਸ਼ਰਾਬ ਵੇਚਣ ਵਾਲੀਆਂ ਦੁਕਾਨਾਂ ਅਤੇ ਬਾਰ ਪੂਰੀ ਤਰ੍ਹਾਂ ਬੰਦ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਨਗਰ ਕੀਰਤਨ ਵਾਲੇ ਦਿਨ ਇਨ੍ਹਾਂ ਦੁਕਾਨਾਂ ਨੂੰ ਖੁੱਲ੍ਹਾ ਰੱਖਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਕੁਝ ਸ਼ਰਾਰਤੀ ਅਨਸਰ ਇਸ ਸਥਿਤੀ ਦਾ ਫਾਇਦਾ ਚੁੱਕ ਕੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰ ਸਕਦੇ ਹਨ। ਇਸ ਲਈ ਇਹ ਫੈਸਲਾ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਲਈ ਜ਼ਰੂਰੀ ਹੈ। ਇਹ ਹੁਕਮ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਸਮਰਪਿਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।