ਪਿਆਕੜਾਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
11 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ, ਚੋਣ ਕਮਿਸ਼ਨ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਸਣੇ 9 ਤੋਂ 11 ਨਵੰਬਰ ਤੱਕ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Punjab News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੂਰੇ ਹਲਕੇ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਸੁਰੱਖਿਆ ਪ੍ਰਬੰਧ ਕੀਤੇ ਜਾ ਚੁੱਕੇ ਹਨ, ਉੱਥੇ ਹੀ ਕਈ ਹਿਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਸ ਦੇ ਨਾਲ ਹੀ ਇਹ ਵੀ ਧਿਆਨ ਰੱਖਿਆ ਜਾ ਰਿਹਾ ਵੋਟਰਾਂ ਨੂੰ ਲਾਲਚ ਦੇਣ ਲਈ ਕਿਤੇ ਸ਼ਰਾਬ ਅਤੇ ਨਸ਼ੇ ਦੀ ਵੰਡ ਨਾ ਹੁੰਦੀ ਹੋਵੇ, ਜਿਸ ‘ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ, ਚੋਣ ਕਮਿਸ਼ਨ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਸਣੇ 9 ਤੋਂ 11 ਨਵੰਬਰ ਤੱਕ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲਾ ਚੋਣਾਂ ਅਧਿਕਾਰੀ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਸਾਰੇ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਇਸ ਦੇ ਨਾਲ ਲੱਗਦੇ ਤਿੰਨ ਕਿਲੋਮੀਟਰ ਦੀ ਹੱਦਬੰਦੀ ਵਿਚ ਸ਼ਰਾਬ ਦੇ ਠੇਕੇ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ ਲੈ ਕੇ 11 ਨਵੰਬਰ ਸ਼ਾਮ 6 ਵਜੇ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਦ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਇਸੇ ਤਰ੍ਹਾਂ ਡਰਾਈ ਡੇਅ ਐਲਾਨਿਆ ਗਿਆ ਹੈ।






















