Punjab News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੂਰੇ ਹਲਕੇ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਸੁਰੱਖਿਆ ਪ੍ਰਬੰਧ ਕੀਤੇ ਜਾ ਚੁੱਕੇ ਹਨ, ਉੱਥੇ ਹੀ ਕਈ ਹਿਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

Continues below advertisement

ਇਸ ਦੇ ਨਾਲ ਹੀ ਇਹ ਵੀ ਧਿਆਨ ਰੱਖਿਆ ਜਾ ਰਿਹਾ ਵੋਟਰਾਂ ਨੂੰ ਲਾਲਚ ਦੇਣ ਲਈ ਕਿਤੇ ਸ਼ਰਾਬ ਅਤੇ ਨਸ਼ੇ ਦੀ ਵੰਡ ਨਾ ਹੁੰਦੀ ਹੋਵੇ, ਜਿਸ ‘ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ, ਚੋਣ ਕਮਿਸ਼ਨ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਸਣੇ 9 ਤੋਂ 11 ਨਵੰਬਰ ਤੱਕ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Continues below advertisement

ਜ਼ਿਲਾ ਚੋਣਾਂ ਅਧਿਕਾਰੀ ਰਾਹੁਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਸਾਰੇ ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਇਸ ਦੇ ਨਾਲ ਲੱਗਦੇ ਤਿੰਨ ਕਿਲੋਮੀਟਰ ਦੀ ਹੱਦਬੰਦੀ ਵਿਚ ਸ਼ਰਾਬ ਦੇ ਠੇਕੇ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ ਲੈ ਕੇ 11 ਨਵੰਬਰ ਸ਼ਾਮ 6 ਵਜੇ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਦ ਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਵੀ ਇਸੇ ਤਰ੍ਹਾਂ ਡਰਾਈ ਡੇਅ ਐਲਾਨਿਆ ਗਿਆ ਹੈ।