Punjab News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਪਹਿਲੀ ਜੂਨ ਨੂੰ ਸੂਬੇ ਵਿੱਚ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ 30 ਮਈ ਤੋਂ ਪਹਿਲੀ ਜੂਨ ਤੇ 4 ਜੂਨ ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ‘ਡਰਾਈ ਡੇਅ’ (ਸ਼ਰਾਬਬੰਦੀ) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼ਰਾਬ ਦੇ ਸਾਰੇ ਠੇਕੇ ਬੰਦ ਰਹਿਣਗੇ। 


ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਲਈ ਪਹਿਲੀ ਜੂਨ ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਸਨਅਤੀ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਪਹਿਲੀ ਜੂਨ ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਸਿਬਿਨ ਸੀ ਨੇ ਕਿਹਾ ਕਿ ਪਹਿਲੀ ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Lok Sabha Election 2024: ਕਿਸਾਨ ਅੰਦਲੋਨ ਪਿੱਛੇ ਭਗਵੰਤ ਮਾਨ ਸਰਕਾਰ ਦਾ ਹੱਥ? ਜਾਖੜ ਦੇ ਦਾਅਵੇ 'ਚ ਕਿੰਨੀ ਕੁ ਸੱਚਾਈ