ਫਾਜ਼ਿਲਕਾ: ਫਾਜ਼ਿਲਕਾ (Fazilka) ਦੇ ਪਿੰਡ ਮੌਜ਼ਮ 'ਚ ਐਕਸਾਈਜ਼ ਵਿਭਾਗ (Excise Department) ਦੀ ਛਾਪੇਮਾਰੀ ਦੌਰਾਨ ਸ਼ਰਾਬ ਤਸਕਰਾਂ ਵੱਲੋਂ ਪੁਲਿਸ (Punjab Police) 'ਤੇ ਹਮਲਾ ਕਰ ਦਿੱਤਾ।ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਿਕ ਆਭਕਾਰੀ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੌਜ਼ਮ ਵਿੱਚ ਕੁੱਝ ਲੋਕ ਸ਼ਰਾਬ ਕੱਢ ਰਹੇ ਹਨ।


ਇਸ 'ਤੇ ਆਭਕਾਰੀ ਵਿਭਾਗ ਦੇ ਇੰਸਪੈਕਟਰ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਪਿੰਡ ਵਿੱਚ ਛਾਪਾ ਮਾਰਿਆ।ਇਸ ਦੌਰਾਨ ਇਕ ਸ਼ਖਸ ਪੁਲਿਸ ਨੇ ਦੇਖਕੇ ਭੱਜ ਪਿਆ।ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ।ਇਸ ਮਗਰੋਂ ਉਸਦੇ ਬਾਕੀ ਸਾਥੀਆਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ।ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਸਕਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ