Ferozepur News : ਸੂਬੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਮਨਾਂ 'ਚੋਂ ਕਨੂੰਨ ਦਾ ਡਰ ਇਸ ਕਦਰ ਖਤਮ ਹੁੰਦਾ ਜਾ ਰਿਹਾ ਹੈ ਕਿ ਹੁਣ ਲੋਕ ਪੁਲਿਸ ਦਾ ਵੀ ਲਿਹਾਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ 'ਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਇੱਟਾਂ -ਰੋੜਿਆ ਨਾਲ ਹਮਲਾ ਕੀਤਾ ਗਿਆ ਹੈ। ਜਿਸ ਐਕਸਾਈਜ਼ ਵਿਭਾਗ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ਹੈ।

 ਇਹ ਵੀ ਪੜ੍ਹੋ : ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ, ਧਰਨਾਕਾਰੀ ਹਿਰਾਸਤ 'ਚ ਲਏ



ਫਿਰੋਜ਼ਪੁਰ ਦੇ ਪਿੰਡ ਹਬੀਬ ਵਾਲਾ ਵਿੱਚ ਐਕਸਾਈਜ਼ ਵਿਭਾਗ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਹਬੀਬ ਵਾਲਾ ਵਿੱਚ ਜਗੀਰ ਸਿੰਘ ਨਾਮਕ ਵਿਅਕਤੀ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸਦੇ ਘਰ ਅੱਜ ਜਦੋਂ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ ਤਾਂ ਉਥੇ ਮਾਹੌਲ ਇਹਨਾਂ ਗਰਮਾ ਗਿਆ ਕਿ ਸ਼ਰਾਬ ਤਸਕਰਾਂ ਨੇ ਐਕਸਾਈਜ਼ ਵਿਭਾਗ ਦੀ ਟੀਮ 'ਤੇ ਇੱਟਾਂ -ਰੋੜਿਆ ਨਾਲ ਹਮਲਾ ਕਰ ਦਿੱਤਾ ਗਿਆ। 



 

ਇਥੋਂ ਤੱਕ ਕਿ ਪੁਲਿਸ ਦੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ ,ਜਿਸ ਤੋਂ ਬਾਅਦ ਮੌਕੇ 'ਤੇ ਹੋਰ ਪੁਲਿਸ ਬੁਲਾ ਇੱਕ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਵਰਦੀ ਵੀ ਪਾੜੀ ਗਈ ਹੈ ਅਤੇ ਹਥਿਆਰ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਗਿਰਫਤਾਰ ਕੀਤੇ ਵਿਅਕਤੀ ਨੂੰ ਫਿਰੋਜ਼ਪੁਰ ਦੇ ਥਾਣਾ ਸਦਰ ਵਿੱਚ ਲਿਆਂਦਾ ਗਿਆ ਹੈ, ਜਿਥੇ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।