ਪੜਚੋਲ ਕਰੋ

ਸ਼ਰਾਬ ਕਾਰੋਬਾਰੀ ਦਾ ਗੋਲ਼ੀ ਮਾਰ ਕੇ ਕਤਲ

ਬਰਨਾਲਾ: ਸ਼ਹਿਰ ਦੇ ਇੱਕ ਸ਼ਰਾਬ ਕਾਰੋਬਾਰੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਹਿਮਾਂਸ਼ੂ ਦਾਨੀਆ (26) ਬੀਤੀ ਰਾਤ ਕਰੀਬ 11 ਵਜੇ ਸ਼ਰਾਬ ਦੇ ਠੇਕੇਆਂ ਤੋਂ ਨਕਦੀ ਇਕੱਠੀ ਕਰ ਕੇ ਜਾ ਰਿਹਾ ਸੀ ਤਾਂ ਬਰਨਾਲਾ ਬੱਸ ਸਟੈਂਡ ਕੋਲ ਸ਼ਨੀ ਮੰਦਿਰ ਵਾਲੀ ਗਲ਼ੀ ਵਿੱਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਗੋਲ਼ੀ ਮਰ ਦਿੱਤੀ ਤੇ ਲਗਪਗ 5.50 ਲੱਖ ਦੀ ਨਕਦੀ ਵੀ ਲੁੱਟ ਕੇ ਲੈ ਗਏ। ਘਟਨਾ ਦੌਰਾਨ ਮ੍ਰਿਤਕ ਹਿਮਾਂਸ਼ੂ ਦੇ ਨਾਲ ਆ ਰਹੇ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਮੋਟਰਸਾਈਕਲ 'ਤੇ ਠੇਕਿਆਂ ਤੋਂ ਕੈਸ਼ ਇੱਕਠਾ ਕਰ ਆਪਣੇ ਦਫ਼ਤਰ ਜਾ ਰਹੇ ਸਨ ਤੇ ਦਫ਼ਤਰ ਦੀ ਗਲੀ ਵੜਦੇ ਹੀ ਸਾਹਮਣੇ ਵੱਲੋਂ ਕਿਸੇ ਨੇ ਗੋਲੀ ਚਲਾ ਦਿੱਤੀ। ਸੰਜੀਵ ਨੇ ਦੱਸਿਆ ਕਿ ਇਹ ਗੋਲ਼ੀ ਬਾਇਕ ਹਿਮਾਂਸ਼ੂ ਦੇ ਵੱਜੀ ਅਤੇ ਉਹ ਦੋਵੇਂ ਡਿੱਗ ਗਏ। ਸੰਜੀਵ ਮੁਤਾਬਕ ਇਸ ਤੋਂ ਬਾਅਦ ਲੁਟੇਰਿਆਂ ਨੇ ਉਸ ਦੀ ਕਨਪਟੀ 'ਤੇ ਪਿਸਟਲ ਰੱਖ ਕੇ ਰੁਪਏ ਵਾਲੇ ਬੈਗ ਖੋਹ ਲਏ ਅਤੇ ਮੋਟਰਸਾਇਕਲ ਉੱਤੇ ਸਵਾਰ ਹੋ ਤਰਕਸ਼ੀਲ ਚੌਕ ਵੱਲ ਭੱਜ ਗਏ। ਇਸ ਤੋਂ ਬਾਅਦ ਉਸ ਨੇ ਆਪਣੇ ਮਾਲਿਕ ਨੂੰ ਸੂਚਿਤ ਕੀਤਾ ਤੇ ਜ਼ਖ਼ਮੀ ਹਿਮਾਂਸ਼ੂ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਬਰਨਾਲਾ ਵਿੱਚ ਚੋਰੀ, ਲੁੱਟ-ਖੋਹ ਤੇ ਕਤਲ ਦੀ ਘਟਨਾਵਾਂ ਵਿੱਚ ਤੇਜੀ ਨਾਲ ਵਾਧਾ ਹੋਇਆ ਹੈ। ਇਸ ਮਾਮਲੇ 'ਤੇ ਪੁਲਿਸ ਨੇ ਕਿਹਾ ਕਿ ਉਹ ਲੁੱਟ ਖੋਹ ਦੀ ਨਜ਼ਰੀਏ ਨਾਲ ਜਾਂਚ ਕਰ ਰਹੇ ਹਨ ਪਰ ਕਤਲ ਦਾ ਕਾਰਨ ਆਪਸੀ ਰੰਜ਼ਿਸ਼ ਜਾਂ ਪੁਰਾਣੀ ਦੁਸ਼ਮਣੀ ਵੀ ਹੋ ਸਕਦਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਕਤਲ ਵਾਲੀ ਘਟਨਾ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget