ਚੰਡੀਗੜ੍ਹ: ਕੈਪਟਨ ਸਰਕਾਰ ਨੇ ਸ਼ਰਾਬ ਕਾਰੋਬਾਰੀਆਂ ਦਾ ਨੁਕਸਾਨ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਸ਼ਰਾਬ ਦੇ ਕਾਰੋਬਾਰ ਨੂੰ ਨੁਕਸਾਨ ਤੋਂ ਬਚਾਉਣ ਲਈ ਕੋਟੇ ਵਿੱਚ ਰਾਹਤ ਦਿੱਤੀ ਗਈ ਹੈ। ਮੰਤਰੀ ਮੰਡਲ ਦੀ ਸਿਫਾਰਿਸ਼ ਤੋਂ ਬਾਅਦ ਆਬਕਾਰੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ 'ਚ ਸ਼ਰਾਬ ਵਪਾਰੀਆਂ ਨੂੰ ਦਿੱਤੇ ਗਏ ਘੱਟੋ-ਘੱਟ ਗਰੰਟੀ ਕੋਟੇ ਵਿੱਚੋਂ 7 ਮਈ ਤੋਂ 30 ਜੂਨ ਤੱਕ 20 ਫੀਸਦ ਦੀ ਕਮੀ ਕੀਤੀ ਗਈ ਹੈ।
ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ
ਇਸ ਨਾਲ ਸਰਕਾਰੀ ਖਜ਼ਾਨੇ ਨੂੰ 72 ਕਰੋੜ ਦਾ ਨੁਕਸਾਨ ਹੋਣ ਦੀ ਉਮੀਦ ਸੀ, ਪਰ ਰਾਜ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਦੋ ਦਿਨ ਪਹਿਲਾਂ ਦੀ ਸਿਫਾਰਸ਼ 'ਤੇ ਕੋਵਿਡ ਸੈੱਸ ਲਾਉਣ ਦੇ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚ 145 ਕਰੋੜ ਰੁਪਏ ਆਉਣਗੇ। ਇਹ ਸਪੱਸ਼ਟ ਹੈ ਕਿ 73 ਕਰੋੜ ਦਾ ਅਜੇ ਵੀ ਸਰਕਾਰ ਨੂੰ ਲਾਭ ਹੋਵੇਗਾ।
ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ
ਦਰਅਸਲ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਮੰਤਰੀਆਂ ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਾਲੇ ਵਿਵਾਦ ਹੋ ਗਿਆ ਸੀ। ਇਹ ਵਿਵਾਦ ਸ਼ਰਾਬ ਦੇ ਵਪਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਨੂੰ ਲੈ ਕੇ ਹੋਇਆ ਸੀ। ਇਨ੍ਹਾਂ ਰਿਆਇਤਾਂ ਨਾਲ ਸਰਕਾਰੀ ਖ਼ਜ਼ਾਨੇ ਨੂੰ ਹੋਣ ਵਾਲੇ 350 ਕਰੋੜ ਰੁਪਏ ਦੇ ਘਾਟੇ ਨੂੰ ਹੁਣ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ
ਮੰਤਰੀਆਂ ਤੇ ਮੁੱਖ ਸਕੱਤਰ ਦਰਮਿਆਨ ਹੋਏ ਵਿਵਾਦ ਨੇ ਵਿਰੋਧੀ ਧਿਰ ਨੂੰ ਵੱਡਾ ਮੁੱਦਾ ਦਿੱਤਾ ਸੀ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਇਹ 5600 ਕਰੋੜ ਰੁਪਏ ਦਾ ਘੁਟਾਲਾ ਹੈ ਜਿਸ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ। ਇਸ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰ ਗਈ ਸੀ।
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ