ਪੜਚੋਲ ਕਰੋ

ਬਠਿੰਡਾ 'ਚ ਹੋਇਆ ਐਸਾ ਵਿਆਹ ਜਿਸ ਦੀ ਦੂਰ-ਦੂਰ ਤੱਕ ਚਰਚਾ!

ਸੋਸ਼ਲ ਮੀਡੀਆ 'ਤੇ ਇੱਕ ਵਿਆਹ ਦੀ ਖੂਬ ਚਰਚਾ ਹੋ ਰਹੀ ਹੈ। ਇਹ ਵਿਆਹ ਬਠਿੰਡਾ ਦੇ ਪਿੰਡ ਮਹਿਤਾ ਵਿੱਚ ਹੋਇਆ ਹੈ। ਗੁਰਸਿੱਖ ਪਰਿਵਾਰਾਂ ਨੇ ਅਨੋਖੀ ਵਿਆਹ ਕਰਕੇ ਸਮਾਜ ਸਾਹਮਣੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਬਿਜਲੀ ਬੋਰਡ ਵਿੱਚ ਕੰਮ ਕਰਦੇ ਜਗਜੀਤ ਸਿੰਘ ਦੀ ਧੀ ਦਾ ਗੁਰਸਿੱਖ ਅਵਤਾਰ ਸਿੰਘ ਦੇ ਪੁੱਤਰ ਪਰਮਿੰਦਰ ਸਿੰਘ ਨਾਲ ਵਿਆਹ ਹੋਇਆ ਹੈ। ਸੋਸ਼ਲ ਮੀਡੀਆ 'ਤੇ ਇਸ ਨੂੰ ਸਾਹਿਤਕ ਵਿਆਹ ਕਿਹਾ ਜਾ ਰਿਹਾ ਹੈ।

ਬਠਿੰਡਾ: ਸੋਸ਼ਲ ਮੀਡੀਆ 'ਤੇ ਇੱਕ ਵਿਆਹ ਦੀ ਖੂਬ ਚਰਚਾ ਹੋ ਰਹੀ ਹੈ। ਇਹ ਵਿਆਹ ਬਠਿੰਡਾ ਦੇ ਪਿੰਡ ਮਹਿਤਾ ਵਿੱਚ ਹੋਇਆ ਹੈ। ਗੁਰਸਿੱਖ ਪਰਿਵਾਰਾਂ ਨੇ ਅਨੋਖੀ ਵਿਆਹ ਕਰਕੇ ਸਮਾਜ ਸਾਹਮਣੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਬਿਜਲੀ ਬੋਰਡ ਵਿੱਚ ਕੰਮ ਕਰਦੇ ਜਗਜੀਤ ਸਿੰਘ ਦੀ ਧੀ ਦਾ ਗੁਰਸਿੱਖ ਅਵਤਾਰ ਸਿੰਘ ਦੇ ਪੁੱਤਰ ਪਰਮਿੰਦਰ ਸਿੰਘ ਨਾਲ ਵਿਆਹ ਹੋਇਆ ਹੈ। ਸੋਸ਼ਲ ਮੀਡੀਆ 'ਤੇ ਇਸ ਨੂੰ ਸਾਹਿਤਕ ਵਿਆਹ ਕਿਹਾ ਜਾ ਰਿਹਾ ਹੈ। ਦਰਅਸਲ ਇਸ ਵਿਆਹ ਵਿੱਚ ਕਿਤਾਬਾਂ ਦੀ ਹੀ ਭਰਮਾਰ ਰਹੀ। ਨਵੀਂ ਵਿਆਹੀ ਜੋੜੀ ਨੇ ਆਪਣੇ ਜੀਵਨ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਿਤਾਬਾਂ ਖ਼ਰੀਦ ਕੇ ਕੀਤੀ। ਸਾਦੇ ਤੇ ਖਰਚ ਰਹਿਤ ਵਿਆਹ ਦੀ ਖੂਬ ਚਰਚਾ ਹੋ ਰਹੀ ਹੈ। ਨਵੀਂ ਵਿਆਹੀ ਜੋੜੀ ਪਰਮਿੰਦਰ ਕੌਰ ਤੇ ਪਰਮਿੰਦਰ ਸਿੰਘ ਨੇ ਮਹਿੰਗੇ ਵਿਆਹ ਤੋਂ ਤੌਬਾ ਕਰਕੇ ਨਵੀਂ ਪੀੜ੍ਹੀ ਲਈ ਸਾਦੇ ਵਿਆਹਾਂ ਦੀ ਪਿਰਤ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਲਾੜਾ ਪਰਮਿੰਦਰ ਸਿੰਘ ਪੀਡਬਲਿਊਡੀ ਵਿਭਾਗ ਵਿੱਚ ਨੌਕਰੀ ਕਰਦਾ ਹੈ, ਜੋ ਬਰਨਾਲਾ ਜ਼ਿਲ੍ਹੇ ਤੋਂ ਸਾਹਿਤਕ ਬਰਾਤ ਲੈ ਕੇ ਬਠਿੰਡਾ ਦੇ ਗਹਿਰੀ ਬੁੱਟਰ ਪੈਲੇਸ ਵਿੱਚ ਪੁੱਜਿਆ। ਇਸ ਦੌਰਾਨ ਨਾਟਕਕਾਰ ਕਿਰਤੀ ਕ੍ਰਿਪਾਲ ਦੀ ਟੀਮ ਨੇ ਬਰਾਤ ਸਾਹਮਣੇ ਗੁਰਸ਼ਰਨ ਭਾਅ ਜੀ ਦਾ ਨਾਟਕ ‘ਟੋਆ’ ਖੇਡਿਆ। ਇਸ ਦੌਰਾਨ ਨਸ਼ਿਆਂ ਤੇ ਹੋਰਨਾਂ ਸਮਾਜਿਕ ਅਲਾਮਤਾਂ ’ਤੇ ਚੋਟ ਕਰਦਾ ਨਾਟਕ ਸੌਦਾਗਰ ਵੀ ਖੇਡਿਆ ਗਿਆ। ਵਿਆਹ ਵਿਚ ਵੱਖਰੀ ਕਿਸਮ ਦਾ ਮਾਹੌਲ ਸੀ। ਇਸ ਸਾਦੇ ਤੇ ਨਿਵੇਕਲੇ ਵਿਆਹ ਵਿਚ ਜਿੱਥੇ ਸਾਦਾ ਖਾਣਾ ਪਰੋਸਿਆ ਗਿਆ, ਉੱਥੇ ਹੀ ਦਾਰੂ ਦਾ ਦੌਰ ਵੀ ਨਹੀਂ ਚੱਲਿਆ। ਵਿਆਹ ਵਿੱਚ ਡੀਜੇ ਆਰਕੈਸਟਰਾ ਦੇ ਸਪੀਕਰਾਂ ਦਾ ਰੌਲਾ-ਰੱਪਾ ਵੀ ਨਹੀਂ ਸੀ। ਵਿਆਹ ਦੌਰਾਨ ਆਨੰਦ ਕਾਰਜ ਮਗਰੋਂ ਨਵੀਂ ਵਿਆਹੀ ਜੋੜੀ ਨੇ ਪੈਲੇਸ ਵਿੱਚ ਤਰਕਸ਼ੀਲ ਸੁਸਾਇਟੀ ਵੱਲੋਂ ਲਾਈ ਗਈ ਸਟਾਲ ਤੋਂ 800 ਰੁਪਏ ਦੀਆਂ ਕਿਤਾਬਾਂ ਖ਼ਰੀਦੀਆਂ। ਬਰਾਤੀਆਂ ਤੇ ਲੜਕੀ ਦੇ ਰਿਸ਼ਤੇਦਾਰਾਂ ਨੇ ਕਿਤਾਬਾਂ ਖ਼ਰੀਦ ਕੇ ਇਸ ਵਿਆਹ ’ਤੇ ਮੋਹਰ ਲਾਈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget