ਪੜਚੋਲ ਕਰੋ

ਦੂਰਦਰਸ਼ਨ 'ਤੇ ਲਾਈਵ ਟੈਲੀਕਾਸਟ ਹੋਵੇ ਵਿਧਾਨ ਸਭਾ ਦੀ ਕਾਰਵਾਈ: ਭਗਵੰਤ ਮਾਨ

ਚੰਡੀਗੜ੍ਹ/ਉਦੇਪੁਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਰੇ ਸੂਬਿਆਂ ਦੇ ਵਿਧਾਨ ਸਭਾ ਸੈਸ਼ਨਾਂ ਦੀ ਕਾਰਵਾਈ ਨੂੰ ਦੂਰਦਰਸ਼ਨ ਉੱਤੇ ਲਾਈਵ ਟੈਲੀਕਾਸਟ ਕਰਨ ਦੀ ਮੰਗ ਉਠਾਈ। ਉਨ੍ਹਾਂ ਨੇ ਇਹ ਮੰਗ ਰਾਜਸਥਾਨ ਦੇ ਉਦੇਪੁਰ ਸ਼ਹਿਰ ਵਿੱਚ 18ਵੇਂ ਸਰਬ ਭਾਰਤੀ ਵਿਪ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਠਾਈ। ਸੰਮੇਲਨ 'ਚ ਸੰਸਦ 'ਚ ਸਾਰੀਆਂ ਪਾਰਟੀਆਂ ਦੇ ਵਿਪ ਮੈਂਬਰਾਂ ਸਮੇਤ ਸੂਬਾ ਵਿਧਾਨ ਸਭਾਵਾਂ ਤੋਂ ਵੱਖ-ਵੱਖ ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਸਭਾ ਤੇ ਰਾਜ ਸਭਾ ਦੀ ਤਰਜ਼ 'ਤੇ ਵਿਧਾਨ ਸਭਾਵਾਂ ਦੀ ਕਾਰਵਾਈ ਵੀ ਸਬੰਧਤ ਦੂਰਦਰਸ਼ਨ ਚੈਨਲ ਉੱਪਰ ਲਾਈਵ ਟੈਲੀਕਾਸਟ ਹੋਣੀ ਚਾਹੀਦੀ ਹੈ। ਸਮੁੱਚੀ ਕਾਰਵਾਈ ਦੀ ਵਿਧਾਨ ਸਭਾਵਾਂ ਵੱਲੋਂ ਵੀਡੀਓ ਰਿਕਾਰਡਿੰਗ ਯਕੀਨੀ ਕੀਤੀ ਜਾਵੇ ਤਾਂ ਕਿ ਹਰ ਵਿਧਾਇਕ ਆਪਣੇ ਹਲਕੇ ਦੇ ਲੋਕਾਂ ਨੂੰ ਦਿਖਾ ਸਕੇ ਕਿ ਉਸ ਨੇ ਹਲਕੇ ਦੇ ਕਿਹੜੇ-ਕਿਹੜੇ ਮੁੱਦੇ ਚੁੱਕੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਇਹ ਗੱਲ ਜ਼ੋਰ ਨਾਲ ਕਹੀ ਜਾ ਰਹੀ ਹੈ ਕਿ ਵਿਰੋਧੀ ਧਿਰਾਂ ਨੂੰ ਸਪੀਕਰ ਦੀ ਕੁਰਸੀ ਸਾਹਮਣੇ (ਵੈੱਲ) ਜਾ ਕੇ ਸ਼ੋਰ-ਸ਼ਰਾਬੇ ਤੋਂ ਸੰਕੋਚ ਕਰਨਾ ਚਾਹੀਦਾ ਹੈ ਪਰ ਸਵਾਲ ਇਹ ਹੈ ਕਿ ਜੇਕਰ ਸੱਤਾਧਾਰੀ ਧਿਰਾਂ ਜ਼ਿੰਮੇਵਾਰੀ ਨਾਲ ਚੱਲਣ ਤੇ ਉਨ੍ਹਾਂ ਨੂੰ ਸੀਟ ਉੱਪਰ ਹੀ ਬੋਲਣ ਦਾ ਮੌਕਾ ਦਿੱਤਾ ਜਾਵੇ ਤਾਂ ਵੈੱਲ ਵਿੱਚ ਆ ਕੇ ਬੋਲਣ ਦੀ ਜ਼ਰੂਰਤ ਨਹੀਂ ਰਹਿੰਦੀ। ਮਾਨ ਨੇ ਕਿਹਾ ਕਿ 'ਮੈਨੂੰ ਕਾਫ਼ੀ ਸਮਾਂ ਵੈੱਲ 'ਚ ਆ ਕੇ ਆਵਾਜ਼ ਉਠਾਉਣੀ ਪੈਂਦੀ ਹੈ। ਮਾਨ ਨੇ ਵਿਅੰਗ ਦੇ ਲਹਿਜ਼ੇ 'ਚ ਕਿਹਾ ਕਿ ਜੋ ਸਿਆਸੀ ਧਿਰਾਂ ਅੱਜ ਵੈੱਲ ਵਿੱਚ ਨਾ ਜਾਣ ਦੀ ਨਸੀਹਤ ਦੇ ਰਹੀਆਂ ਹਨ, ਉਹ 10 ਸਾਲ ਵੈੱਲ 'ਚ ਹੀ ਖੜ੍ਹੀਆਂ ਦੇਖੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਤੇ ਵਿਧਾਨ ਸਭਾਵਾਂ ਦੀ ਕਾਰਵਾਈ ਸੁਚਾਰੂ ਤੇ ਸਕਾਰਾਤਮਿਕ ਤਰੀਕੇ ਨਾਲ ਚਲਾਉਣ ਲਈ ਜਿੱਥੇ ਵਿਰੋਧੀ ਧਿਰ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਬਣਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਉੱਥੇ ਪਹਿਲੀ ਵਾਰ ਚੁਣੇ ਗਏ ਸੰਸਦਾਂ ਤੇ ਵਿਧਾਇਕਾਂ ਨੂੰ ਬੋਲਣ ਲਈ ਵੱਧ ਤੋਂ ਵੱਧ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾਵਾਂ ਤੇ ਲੋਕ ਸਭਾ ਦੇ ਸੈਸ਼ਨਾਂ ਦੀ ਲਗਾਤਾਰ ਘੱਟ ਰਹੀ ਗਿਣਤੀ 'ਤੇ ਚਿੰਤਾ ਜਤਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਾਨੂੰਨ ਜਾਂ ਪੈਮਾਨਾ ਤੈਅ ਕੀਤਾ ਜਾਣਾ ਚਾਹੀਦਾ ਹੈ ਜਿਸ ਤਹਿਤ ਦਿਨ ਤੇ ਬੈਠਕਾਂ ਤੈਅ ਹੋ ਸਕਣ। ਮਾਨ ਨੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਹਾਜ਼ਰੀਆਂ ਸਬੰਧੀ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਹਾਜ਼ਰੀਆਂ ਤੈਅ ਹੱਦ ਤੱਕ ਤੈਅ ਹੁੰਦੀਆਂ ਹਨ, ਉਸ ਤਰ੍ਹਾਂ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਘੱਟੋ-ਘੱਟ ਹਾਜ਼ਰੀਆਂ ਦੀ ਗਿਣਤੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੌਜੂਦਾ ਤੈਅ ਗਿਣਤੀ ਨੂੰ ਹਾਸੋਹੀਣਾ ਦੱਸਿਆ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget