ਪੜਚੋਲ ਕਰੋ
Advertisement
Farmers Protest LIVE Updates: ਅੰਦੋਲਨ ਦਾ 50ਵਾਂ ਦਿਨ, ਅੱਜ ਹੋਏਗੀ ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਮੀਟਿੰਗ
farmer protest live updates: ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 50ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਜਾਣੋ ਪਲ-ਪਲ ਦਾ ਹਾਲ ਏਬੀਪੀ ਸਾਂਝਾ 'ਤੇ, ਕਿਸਾਨ ਅੰਦੋਲਨ ਬਾਰੇ ਲਾਈਵ ਅਪਡੇਟ
LIVE
Background
ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕਿਸਾਨ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਹ ਇਸ ਮੰਗ ਨੂੰ ਲੈ ਕੇ ਅਟੱਲ ਹਨ। ਇਸ ਦੇ ਨਾਲ ਹੀ ਸਰਕਾਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਰਹੀ ਹੈ। ਸਰਕਾਰ ਗੱਲਬਾਤ ਰਾਹੀਂ ਇਸ ਡੈੱਡਲਾਕ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ ਅੱਠ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੁਝ ਖਾਸ ਹੱਲ ਨਹੀਂ ਨਿਕਲ ਸਕਿਆ।
14:58 PM (IST) • 14 Jan 2021
14:34 PM (IST) • 14 Jan 2021
ਭਾਰਤੀ ਕਿਸਾਨ ਯੂਨੀਅਨ ਨੇ ਹੁਣ ਨਵੇਂ ਖੇਤੀ ਕਾਨੂੰਨਾਂ ਵਿਰੁੱਧ 26 ਜਨਵਰੀ ਨੂੰ ਹੋਣ ਵਾਲੀ ਕਿਸਾਨ ਟਰੈਕਟਰ ਰੈਲੀ ਖ਼ਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਰੈਲੀ ਲਾਲ ਕਿਲ੍ਹੇ 'ਤੇ ਨਹੀਂ, ਬਲਕਿ ਦਿੱਲੀ ਦੀ ਸਰਹੱਦਾਂ 'ਤੇ ਕੀਤੀ ਜਾਵੇਗੀ।ਬੀਕੇਯੂ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਖੁੱਲਾ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਟਰੈਕਟਰ ਮਾਰਚ ਸਿਰਫ ਹਰਿਆਣਾ ਅਤੇ ਦਿੱਲੀ ਦੀ ਸਰਹੱਦ 'ਤੇ ਹੋਵੇਗਾ।
14:19 PM (IST) • 14 Jan 2021
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਵੱਲੋਂ ਕਿਸਾਨੀ ਮਸਲੇ ਦਾ ਹੱਲ ਕੱਢਣ ਲਈ ਬਣਾਈ ਗਈ ਕਮੇਟੀ ਨੂੰ ਛੱਡ ਦਿੱਤਾ ਗਿਆ ਹੈ। ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਸੀ। ਕਿਹਾ ਜਾ ਰਿਹਾ ਸੀ ਕਿ ਉਹ ਇਨ੍ਹਾਂ ਤਿੰਨ ਖੇਤੀ ਕਨੂੰਨਾਂ ਦੇ ਹੱਕ 'ਚ ਹਨ। ਇਸ ਦਰਮਿਆਨ ਅੱਜ ਉਹ ਇਸ ਕਮੇਟੀ 'ਚੋਂ ਬਾਹਰ ਹੋ ਗਏ ਹਨ। ਭੁਪਿੰਦਰ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਹਮੇਸ਼ਾਂ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ। ਇਸ ਲਈ ਉਹ ਕਮੇਟੀ ਦਾ ਹਿੱਸਾ ਨਹੀਂ ਰਹਿਣਗੇ।
13:12 PM (IST) • 14 Jan 2021
ਯੂਨੀਅਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਨੂੰ ਖੁੱਲ੍ਹਾ ਖਤ, ਦੱਸਿਆ ਅੰਦੋਲਨ ਦਾ ਪੂਰਾ ਸੱਚ
ਕਿਸਾਨ ਜਥੇਬੰਦੀ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਨਾਂਅ ਖੁੱਲ੍ਹਾ ਖਤ ਲਿਖਦਿਆਂ ਅੰਦੋਲਨ ਦਾ ਹਰ ਪੱਖ ਉਘਾੜਿਆ ਹੈ।
11:59 AM (IST) • 14 Jan 2021
ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਤੇ ਫ਼ਿਲਮ ਅਦਾਕਾਰਾ ਹੇਮਾ ਮਾਲਿਨੀ ਦੇ ਇੱਕ ਬਿਆਨ ਉੱਤੇ ‘ਆਮ ਆਦਮੀ ਪਾਰਟੀ’ ਦੇ ਆਗੂ ਰਾਘਵ ਚੱਢਾ ਨੇ ਵਿਅੰਗ ਕੱਸਿਆ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਹੇਮਾ ਮਾਲਿਨੀ ਜੀ ਕਿਸਾਨੀ ਬਾਰੇ ਕਿੰਨਾ ਕੁ ਜਾਣਦੇ ਹਨ, ਇਹ ਸਾਰਾ ਦੇਸ਼ ਜਾਣਦਾ ਹੈ। ਕਮਾਲ ਹੈ ਕਿ ਉਹ ਸਮਝ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਕੀ ਫ਼ਾਇਦਾ ਹੋਵੇਗਾ ਪਰ ਦੇਸ਼ ਦਾ ਇੱਕ ਵੀ ਕਿਸਾਨ ਨਹੀਂ ਸਮਝ ਰਿਹਾ। ਇਹ ਫ਼ਾਇਦਾ ਦੇਸ਼ ਦੇ ਸਿਰਫ਼ ਦੋ ਜਾਂ ਤਿੰਨ ਉਦਯੋਗਪਤੀਆਂ ਨੂੰ ਹੀ ਹੋਵੇਗਾ।
Load More
Tags :
Farmer Protest Live Updates Kisan Andolan Farmer Protest Agriculture Act 2020 Agriculture Ordinance Agriculture Agriculture In India Agriculture Department Types Of Agriculture Agriculture Information Agriculture Product Agriculture Machineਏਬੀਪੀ ਸਾਂਝਾ ਤੇ ਸਭ ਤੋਂ ਪਹਿਲਾਂ ਪੰਜਾਬੀ ਵਿਚ ਪੜ੍ਹੋ ਸਾਰੀਆਂ ਤਾਜ਼ੀਆਂ ਤੇ ਵੱਡੀਆ ਖ਼ਬਰਾਂ | ਬਾਲੀਵੁੱਡ, ਖੇਡਾਂ, ਕੋਵਿਡ-19 ਵੈਕਸੀਨ ਅਪਡੇਟਸ ਬਾਰੇ ਸਭ ਲਈ ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ ਏਬੀਪੀ ਸਾਂਝਾ ਤੇ | ਹੋਰ ਸਬੰਧਤ ਖਬਰਾਂ ਲਈ, ਫੋਲੋ ਕਰੋ : ਏਬੀਪੀ ਸਾਂਝਾ
New Update
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement