ਪਾਕਿਸਤਾਨ ਤੋਂ ਫਾਜ਼ਿਲਕਾ ਭੇਜਿਆ ਗਿਆ ਲੋਡੇਡ ਆਈਡੀ ਬੰਬ, ਬੈਟਰੀਆਂ ਅਤੇ ਟਾਈਮਰ ਵੀ ਬਰਾਮਦ, ਜਾਂਚ ਜਾਰੀ
Punjab News: ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ।

Punjab News: ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। RDX ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ ਅੱਜ, PM ਮੋਦੀ ਸਣੇ ਕਈ ਵੱਡੀ ਸ਼ਖਸ਼ੀਅਤਾਂ ਹੋਣਗੀਆਂ ਸ਼ਾਮਲ, ਆਹ ਰਸਤੇ ਰਹਿਣਗੇ ਬੰਦ
ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਅਬੋਹਰ ਸੈਕਟਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬਹਾਦਰਪੁਰ ਨੇੜੇ ਡਰੋਨ ਦੀ ਹਰਕਤ ਦੇਖੀ ਗਈ। ਬੀਐਸਐਫ ਨੂੰ ਇਸ ਬਾਰੇ ਸੂਚਨਾ ਮਿਲਦਿਆਂ ਹੀ ਜਦੋਂ ਬੀਐਸਐਫ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਇਲਾਕੇ ਵਿੱਚੋਂ ਇੱਕ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬੰਬ ਬਰਾਮਦ ਹੋਇਆ।
ਦਰਅਸਲ, ਇੱਕ ਟੀਨ ਦਾ ਡੱਬਾ ਮਿਲਿਆ ਹੈ ਜਿਸ ਵਿੱਚ ਲਗਭਗ ਇੱਕ ਕਿਲੋ RDX ਭਰਿਆ ਹੋਇਆ ਹੈ। ਜਿਸ ਦੇ ਨਾਲ ਬੈਟਰੀ ਅਤੇ ਟਾਈਮਰ ਵੀ ਹਨ। ਬੀਐਸਐਫ ਵੱਲੋਂ ਇਸ ਦੀ ਬਰਾਮਦਗੀ ਤੋਂ ਬਾਅਦ ਇਸ ਨੂੰ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਹ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਨ ਕਿ ਇਹ ਬੰਬ ਪਾਕਿਸਤਾਨ ਤੋਂ ਭਾਰਤ ਕਿਉਂ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: Crime News: ਨਸ਼ਾ ਵੇਚਣ ਤੋਂ ਰੋਕਿਆ ਤਾਂ ਬਦਮਾਸ਼ਾਂ ਨੇ ਕਾਰ ਦੀ ਕੀਤੀ ਭੰਨਤੋੜ, ਕੁੱਤੇ ਤੋਂ ਵੀ ਕਰਵਾਇਆ ਅਟੈਕ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
