ਪੜਚੋਲ ਕਰੋ

ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ 'ਚ 3 ਦਸੰਬਰ ਨੂੰ ਲੱਗਣਗੇ ਦਿਵਿਆਂਗਾਂ ਲਈ ਕਰਜ਼ਾ ਕੈਂਪ

ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

 ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ। ਇਨ੍ਹਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget