ਪੜਚੋਲ ਕਰੋ
ਪੰਜਾਬ 'ਚ ਲੋਕਲ ਬਾਡੀ ਚੋਣ ਦੀਆਂ ਤਾਰੀਖਾਂ ਦਾ ਹੋਇਆ ਐਲਾਨ
ਪੰਜਾਬ ਦੀਆਂ ਲੋਕਲ ਬਾਡੀ ਚੋਣ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ।14 ਫਰਵਰੀ ਨੂੰ 8 ਨਗਰ ਨਿਗਮਾਂ ਅਤੇ 109 ਸਿਟੀ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ।ਇਸ ਮਗਰੋਂ ਨਤੀਜੇ 17 ਫਰਵਰੀ ਨੂੰ ਆਉਣਗੇ।

ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਦੀਆਂ ਲੋਕਲ ਬਾਡੀ ਚੋਣ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ।14 ਫਰਵਰੀ ਨੂੰ 8 ਨਗਰ ਨਿਗਮਾਂ ਅਤੇ 109 ਸਿਟੀ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ।ਇਸ ਮਗਰੋਂ ਨਤੀਜੇ 17 ਫਰਵਰੀ ਨੂੰ ਆਉਣਗੇ। ਨਾਮਜ਼ਦਗੀ ਪੱਤਰ 30 ਜਨਵਰੀ ਤੋਂ 3 ਫਰਵਰੀ ਤੱਕ ਭਰੇ ਜਾਣਗੇ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਾਰੀਖ 5 ਫਰਵਰੀ ਨੂੰ ਹੋਵੇਗੀ। ਚੋਣ ਜਾਬਤਾ ਨਿਗਮ ਦੇ ਅਧਿਕਾਰ ਖੇਤਰ ਵਿੱਚ ਲਾਗੂ ਹੋਵੇਗਾ।ਕਾਰਪੋਰੇਸ਼ਨਾਂ ਲਈ 400 ਕੌਂਸਲਰ ਅਤੇ 1902 ਮੈਂਬਰ ਸਿਟੀ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਚੁਣੇ ਜਾਣਗੇ।ਇਸ ਚੋਣ ਲਈ ਪੰਜਾਬ ਵਿੱਚ 39,15,280 ਰਜਿਸਟਰਡ ਵੋਟਰ ਹਨ।
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















