ਕੀ 30 ਜੂਨ ਮਗਰੋਂ ਹੋਵੇਗਾ ਲੌਕਡਾਊਨ? ਕੈਪਟਨ ਨੇ ਕੀਤਾ ਸਪਸ਼ਟ
ਪਟਨ ਨੇ ਫੈਸਬੁੱਕ ਲਾਈਵ ਦੌਰਾਨ ਕਿਹਾ ਜੇਕਰ ਅਸੀਂ ਮਹਾਮਾਰੀ ਕਾਬੂ ਕਰਨ ਦੇ ਸਮਰੱਥ ਹਾਂ ਤਾਂ ਲੌਕਡਾਊਨ ਦੀ ਲੋੜ ਨਹੀਂ ਹੋਵੇਗੀ। ਪਰ ਜੇਕਰ ਹਾਲਾਤ ਕੰਟਰੋਲ ਤੋਂ ਬਾਹਰ ਹੋਏ ਤਾਂ ਲੌਕਡਾਊਨ ਤੋਂ ਬਿਨਾਂ ਕੋਈ ਵਿਕਲਪ ਨਹੀਂ ਹੋਵੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਕਿਹਾ ਕਿ ਸੂਬੇ 'ਚ 30 ਜੂਨ ਤੋਂ ਬਾਅਦ ਲੌਕਡਾਊਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ 'ਚ ਵਾਇਰਸ ਦਾ ਪਸਾਰ ਰੋਕਣ ਲਈ ਕੋਈ ਵੀ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਸੂਬੇ 'ਚ ਹੁਣ ਤਕ ਕੋਰੋਨਾ ਮਹਾਮਾਰੀ ਦੇ ਪੰਜ ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ।
ਕੈਪਟਨ ਨੇ ਫੈਸਬੁੱਕ ਲਾਈਵ ਦੌਰਾਨ ਕਿਹਾ ਜੇਕਰ ਅਸੀਂ ਮਹਾਮਾਰੀ ਕਾਬੂ ਕਰਨ ਦੇ ਸਮਰੱਥ ਹਾਂ ਤਾਂ ਲੌਕਡਾਊਨ ਦੀ ਲੋੜ ਨਹੀਂ ਹੋਵੇਗੀ। ਪਰ ਜੇਕਰ ਹਾਲਾਤ ਕੰਟਰੋਲ ਤੋਂ ਬਾਹਰ ਹੋਏ ਤਾਂ ਲੌਕਡਾਊਨ ਤੋਂ ਬਿਨਾਂ ਕੋਈ ਵਿਕਲਪ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਸ਼ੁੱਕਰਵਾਰ ਸੂਬੇ 'ਚ ਮਾਸਕ ਨਾ ਪਹਿਣਨ ਵਾਲੇ 4,024 ਲੋਕਾਂ ਦੀ ਚਲਾਨ ਕੀਤਾ ਗਿਆ ਤੇ ਜਨਤਕ ਸਥਾਨ 'ਤੇ ਥੁੱਕਣ ਵਾਲੇ 45 ਲੋਕਾਂ ਦਾ ਚਲਾਨ ਕੱਟਿਆ ਗਿਆ।
ਉਨ੍ਹਾਂ ਕਿਹਾ ਸੂਬੇ 'ਚ ਚਾਰ ਹੋਰ ਲੈਬਾਰਟਰੀਆਂ ਨੂੰ ਮਨਜੂਰੀ ਦਿੱਤੀ ਗਈ ਹੈ ਤੇ ਆਉਣ ਵਾਲੇ ਦਿਨਾਂ 'ਚ ਕੋਰੋਨਾ ਵਾਇਰਸ ਦੀ ਜਾਂਚ ਦੇ ਮਾਮਲਿਆਂ 'ਚ ਤੇਜ਼ੀ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ:ਬਾਜ਼ੀ ਪਲਟੀ ! ਹੁਣ ਆੜ੍ਹਤੀ ਕਿਸਾਨਾਂ ਨੂੰ ਦੇਣਗੇ 28 ਕਰੋੜ ਰੁਪਏ ਵਿਆਜ
ਅਮਰੀਕੀ ਖੁਫੀਆਂ ਏਜੰਸੀ ਵੱਲੋਂ ਹੈਰਾਨੀਜਨਕ ਖ਼ੁਲਾਸਾ, ਵੱਡੀ ਜੰਗ ਦੇ ਬਣੇ ਆਸਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡBefore You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ





















