ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾ ਨੂੰ ਰੋਕਣ ਲਈ ਹਰਿਆਣਾ ਵਿੱਚ ਇੱਕ ਹਫਤੇ ਲਈ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ।ਗ੍ਰਹਿ ਅਤੇ ਸਿਹਤ ਰਾਜ ਮੰਤਰੀ ਅਨਿਲ ਵਿਜ ਨੇ ਐਤਵਾਰ ਨੂੰ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਅਨਿਲ ਵਿਜ ਨੇ ਟਵੀਟ ਕੀਤਾ 'ਮਹਾਮਾਰੀ ਚਿਤਾਵਨੀ: ਸੁਰੱਖਿਅਤ ਹਰਿਆਣਾ ਨੇ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ ਲਈ 10 ਮਈ ਤੋਂ 17 ਮਈ ਤੱਕ ਸਖਤੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਜਲਦੀ ਹੀ ਇਕ ਵਿਸਥਾਰਤ ਆਦੇਸ਼ ਜਾਰੀ ਕੀਤਾ ਜਾਵੇਗਾ।
ਆਰਡਰ ਸੋਮਵਾਰ ਤੱਕ ਜਾਰੀ ਕੀਤਾ ਜਾ ਸਕਦਾ ਹੈ
ਹਰਿਆਣਾ ਸਰਕਾਰ ਨੇ ਪਹਿਲਾਂ 3 ਮਈ ਨੂੰ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਸੀ ਜੋ 10 ਮਈ ਨੂੰ ਖ਼ਤਮ ਹੋ ਰਿਹਾ ਹੈ। ਪਰ ਇਸ ਤੋਂ ਕੁਝ ਘੰਟੇ ਪਹਿਲਾਂ ਰਾਜ ਸਰਕਾਰ ਨੇ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ। ਹਾਲਾਂਕਿ, ਇਸ ਸਬੰਧ ਵਿਚ ਅਜੇ ਤੱਕ ਕੋਈ ਅਧਿਕਾਰਤ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅਨਿਲ ਦੇ ਅਨੁਸਾਰ ਸੋਮਵਾਰ ਸਵੇਰ ਤੱਕ ਰਾਜ ਸਰਕਾਰ ਲੌਕਡਾਊਨ ਵਧਾਉਣ ਅਤੇ ਨਵੇਂ ਨਿਯਮਾਂ ਨਾਲ ਸਬੰਧਤ ਆਦੇਸ਼ ਜਾਰੀ ਕਰ ਸਕਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :