ਪਾਕਿਸਤਾਨ ਤੋਂ ਆਏ ਟਿੱਡੀ ਦਲ ਦੀ ਹੁਣ ਪੰਜਾਬ 'ਤੇ ਚੜ੍ਹਾਈ, ਤਿੰਨ ਜ਼ਿਲ੍ਹਿਆਂ 'ਚ ਅਲਰਟ
ਇਸ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਟਿੱਡੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਹੈ। ਅਜਿਹੇ 'ਚ ਸੂਬਾ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਇੱਕ ਕਰੋੜ ਦੇ ਕੀਟਨਾਸ਼ਕ ਦੀ ਵਿਵਸਥਾ ਕਰਨ ਲਈ ਅਗਾਊਂ ਹੁਕਮ ਜਾਰੀ ਕਰ ਦਿੱਤੇ ਹਨ।
ਚੰਡੀਗੜ੍ਹ: ਪਾਕਿਸਤਾਨ ਤੋਂ ਰਾਜਸਥਾਨ 'ਚ ਦਾਖ਼ਲ ਹੋਏ ਟਿੱਡੀ ਦਲ ਦਾ ਖ਼ਤਰਾ ਹੁਣ ਪੰਜਾਬ ਦੀ ਕਿਸਾਨੀ 'ਤੇ ਮੰਡਰਾ ਰਿਹਾ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਪਿੰਡ ਗੋਲੂਵਾਲ ਤਕ ਪਹੁੰਚਿਆਂ ਟਿੱਡੀ ਦਲ ਦਾ ਹਮਲਾ ਹੁਣ ਪੰਜਾਬ ਦੇ ਜ਼ਿਲ੍ਹਿਆਂ ਵੱਲ ਰੁਖ਼ ਕਰ ਸਕਦਾ ਹੈ। ਮੰਨਿਆ ਜਾ ਰਿਹਾ ਕਿ ਬਠਿੰਡਾ, ਮੁਕਸਤਰ ਤੇ ਫਾਜ਼ਿਲਕਾ 'ਚ ਆਉਣ ਵਾਲੇ 48 ਘੰਟਿਆਂ 'ਚ ਟਿੱਡੀ ਦਲ ਦਾ ਹਮਲਾ ਹੋ ਸਕਦਾ ਹੈ।
ਇਸ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੇ ਟਿੱਡੀ ਹਮਲੇ ਦਾ ਅਲਰਟ ਜਾਰੀ ਕਰ ਦਿੱਤਾ ਹੈ। ਅਜਿਹੇ 'ਚ ਸੂਬਾ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਇੱਕ ਕਰੋੜ ਦੇ ਕੀਟਨਾਸ਼ਕ ਦੀ ਵਿਵਸਥਾ ਕਰਨ ਲਈ ਅਗਾਊਂ ਹੁਕਮ ਜਾਰੀ ਕਰ ਦਿੱਤੇ ਹਨ। ਖੇਤੀਬਾੜੀ ਵਿਭਾਗ ਨੇ ਵੀ ਕੇਂਦਰ ਸਰਕਾਰ ਤੋਂ 128 ਗਨ ਸਪਰ੍ਰੇਅ ਪੰਪ ਮੁਹੱਈਆ ਕਰਾਉਣ ਲਈ ਵੀ ਲਿਖਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਨੇ ਮੁੜ ਪਸਾਰੇ ਪੈਰ, ਇਕੋ ਦਿਨ 34 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼
ਬਠਿੰਡਾ, ਮੁਕਤਸਰ ਤੇ ਫਾਜ਼ਿਲਕਾ 'ਚ ਟਿੱਡੀ ਦਲ ਦੇ ਹਮਲੇ ਦੀ ਸੰਭਾਵਨਾ ਨੂੰ ਦੇਖਦਿਆਂ ਅਗਾਊਂ ਪ੍ਰਬੰਧ ਕੀਤੇ ਗਏ ਹਨ। ਜੇਕਰ ਅਜਿਹਾ ਹੁੰਦਾ ਤਾਂ ਤੁਰੰਤ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ