ਲੁਧਿਆਣਾ: ਪੰਜਾਬ ਜਮਹੂਰੀ ਗਠਜੋੜ ਤੇ ਲੋਕ ਇਨਸਾਫ ਪਾਰਟੀ ਦੇ ਸਾਂਝੇ ਉਮੀਦਵਾਰ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਇੱਕ ਪੱਤਰਕਾਰ ਨੂੰ ਉਸ ਦੇ ਫੇਸਬੁੱਕ ਮੈਸੇਂਜਰ 'ਤੇ ਕਿਸੇ ਨੌਜਵਾਨ ਨੇ ਕਿਹਾ ਕਿ ਉਹ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਸਾਥੀ ਮਨਜੋਤ ਸਿੰਘ ਗਿੱਲ ਬੋਲ ਰਿਹਾ ਹੈ। ਗੈਂਗਸਟਰ ਨੇ ਪੱਤਰਕਾਰ ਨੂੰ ਖ਼ਬਰ ਲਾਉਣ ਲਈ ਕਿਹਾ ਕਿ ਦੋ ਦਿਨਾਂ ਅੰਦਰ ਉਸ ਨੇ ਬੈਂਸ ਦਾ ਕਤਲ ਕਰਨਾ ਹੈ, ਕਿਉਂਕਿ ਉਹ ਉਂਗਲੀ ਚੁੱਕ-ਚੁੱਕ ਕੇ ਗੱਲ ਕਰਦੇ ਹਨ।
ਇਸ ਦੇ ਬਾਅਦ ਬੁੱਧਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਪੁਲਿਸ ਕਮਿਸ਼ਨਰ ਦਫ਼ਤਰ ਪੁੱਜੇ ਤੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਕੀਤੀ। ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਜਲਦ ਹੀ ਮੈਸੇਜ ਭੇਜਣ ਵਾਲੇ ਨੂੰ ਫੜ੍ਹ ਲੈਣਗੇ।
ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਇਹ ਸਭ ਸੂਬੇ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਖਰੋਚ ਤਕ ਵੀ ਆਈ ਤਾਂ ਉਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੋਏਗੀ।
ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਕਾਂਗਰਸ 'ਤੇ ਇਲਜ਼ਾਮ
ਏਬੀਪੀ ਸਾਂਝਾ
Updated at:
09 May 2019 09:52 AM (IST)
ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਇਹ ਸਭ ਸੂਬੇ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਖਰੋਚ ਤਕ ਵੀ ਆਈ ਤਾਂ ਉਸ ਦੀ ਜ਼ਿੰਮੇਵਾਰ ਕਾਂਗਰਸ ਸਰਕਾਰ ਹੋਏਗੀ।
- - - - - - - - - Advertisement - - - - - - - - -