ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਮਗਰੋਂ ਲੋਕ ਇਨਸਾਫ਼ ਪਾਰਟੀ ਨੇ ਵੀ ਅਰਵਿੰਦ ਕੇਜਰੀਵਾਲ (Arvind Kejriwal) ਦੇ 10 ਸੂਤਰੀ ਪੰਜਾਬ ਮਾਡਲ (Punjab Model) 'ਤੇ ਸਵਾਲ ਉਠਾਏ ਹਨ। ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਪ੍ਰਧਾਨ ਸਿਮਰਜੀਤ ਬੈਂਸ (Simarjit Bains) ਨੇ ਕਿਹਾ ਹੈ ਕਿ ਕੇਜਰੀਵਾਲ ਨੇ ਜਿਹੜਾ ਪੰਜਾਬ ਮਾਡਲ ਬਣਾਉਣ ਦਾ ਐਲਾਨ ਕੀਤਾ ਹੈ, ਉਸ ਲਈ ਪੈਸਾ ਕਿੱਥੋਂ ਆਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਲੀਡਰ ਵੀ ਕੇਜਰੀਵਾਲ ਨੂੰ ਇਹੀ ਸਵਾਲ ਕਰ ਰਹੇ ਹਨ।
ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਰੀਬ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ। ਅਜਿਹੀ ਹਾਲਤ ਵਿੱਚ ਕੇਜਰੀਵਾਲ ਨੇ ਜਿਹੜਾ ਪੰਜਾਬ ਮਾਡਲ ਬਣਾਉਣ ਦਾ ਐਲਾਨ ਕੀਤਾ ਹੈ, ਉਸ ਲਈ ਪੈਸਾ ਕਿੱਥੋਂ ਆਵੇਗਾ। ਵਿਧਾਇਕ ਬੈਂਸ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਆ ਕੇ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਦਿੱਲੀ ਨੂੰ ਜਾਂਦੇ ਪਾਣੀ ਦੀ ਕੀਮਤ ਭੇਜੀ ਜਾਵੇਗੀ, ਜੋ ਅਜੇ ਤੱਕ ਨਹੀਂ ਭੇਜੀ ਗਈ, ਜਦੋਂਕਿ ਕੇਜਰੀਵਾਲ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦਾ 21 ਕਰੋੜ ਰੁਪਏ ਸਾਲਾਨਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਪਣੇ 10 ਸੂਤਰੀ ਪੰਜਾਬ ਮਾਡਲ ਵਿੱਚ ਪੰਜਾਬ ਨੂੰ ਪਾਣੀ ਦੀ ਕੀਮਤ ਦੇਣ ਦਾ ਏਜੰਡਾ ਕਿਉਂ ਨਹੀਂ ਪਾਇਆ। ਵਿਧਾਇਕ ਬੈਂਸ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਬਿਆਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਕਿਸੇ ਵੀ ਸਿਆਸੀ ਪਾਰਟੀ ਨਾਲ ਮਿਲੀਭੁਗਤ ਨਹੀਂ ਹੈ, ਜਦੋਂਕਿ ਇਸ ਤੋਂ ਬਿਲਕੁਲ ਉਲਟ ਬਾਦਲਾਂ ਦੀਆਂ ਇੰਡੋ-ਕੈਨੇਡੀਅਨ ਬੱਸਾਂ ਦਿੱਲੀ ਹਵਾਈ ਅੱਡੇ ’ਤੇ ਜਾ ਰਹੀਆਂ ਹਨ ਤੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪਰਟ ’ਤੇ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਜੋਕਿ ਮਿਲੀਭੁਗਤ ਦੀ ਗਵਾਹੀ ਭਰਦਾ ਹੈ।
ਇਹ ਵੀ ਪੜ੍ਹੋ: ਅਣਪਛਾਤੇ ਸ਼ਖ਼ਸ ਘਰ ਡੇਟ 'ਤੇ ਪਹੁੰਚੀ ਲੜਕੀ, ਸਰਕਾਰ ਨੇ ਉਸੇ ਸਮੇਂ ਲਾ ਦਿੱਤਾ ਲੌਕਡਾਊਨ! ਜਾਣੋ ਫਿਰ ਕੀ ਹੋਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin