ਪੜਚੋਲ ਕਰੋ

ਸਿਮਰਜੀਤ ਬੈਂਸ ਨੇ ਸ਼ਾਮਲਾਟ ਜ਼ਮੀਨ 'ਤੇ ਕੈਪਟਨ ਨੂੰ ਵੰਗਾਰਿਆ

ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਲੋਕ ਇਨਸਾਫ਼ ਪਾਰਟੀ ਵੀ ਸ਼ਾਮਲਾਟ ਜ਼ਮੀਨਾਂ 'ਤੇ ਡਟ ਗਈ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਲੈਂਡ ਬੈਂਕਾਂ ਦੇ ਨਾਂ ਹੇਠ ਹੜੱਪਣ ਵਿਰੁੱਧ ਪਾਰਟੀ ਵੱਲੋਂ ਅਗਲੇ ਮਹੀਨੇ ਚਾਰ ਜਨਵਰੀ ਤੋਂ ਅੰਦੋਲਨ ਵਿੱਢਿਆ ਜਾਵੇਗਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਲੋਕ ਇਨਸਾਫ਼ ਪਾਰਟੀ ਵੀ ਸ਼ਾਮਲਾਟ ਜ਼ਮੀਨਾਂ 'ਤੇ ਡਟ ਗਈ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਲੈਂਡ ਬੈਂਕਾਂ ਦੇ ਨਾਂ ਹੇਠ ਹੜੱਪਣ ਵਿਰੁੱਧ ਪਾਰਟੀ ਵੱਲੋਂ ਅਗਲੇ ਮਹੀਨੇ ਚਾਰ ਜਨਵਰੀ ਤੋਂ ਅੰਦੋਲਨ ਵਿੱਢਿਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਿਸੇ ਪਿੰਡ ਦੀ ਇੱਕ ਇੰਚ ਜ਼ਮੀਨ ਵੀ ਲੈਂਡ ਬੈਂਕਾਂ ਲਈ ਐਕੁਆਇਰ ਕਰ ਕੇ ਦਿਖਾਉਣ। ਉਨ੍ਹਾਂ ਦੱਸਿਆ ਕਿ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਖੰਨਾ ਨੇੜਲੇ ਪਿੰਡ ਭਮੱਦੀ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਸੂਬੇ ਭਰ ਵਿਚ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਸਰਕਾਰ ਪਿਛਲੇ ਅਰਸੇ ਵਿੱਚ ਬੰਦ ਹੋਈਆਂ ਅਠਾਰਾਂ ਹਜ਼ਾਰ ਤੋਂ ਵੱਧ ਸਨਅਤੀ ਇਕਾਈਆਂ ਨੂੰ ਚਲਾਉਣ ਦਾ ਯਤਨ ਕਿਉਂ ਨਹੀਂ ਕਰ ਰਹੀ। ਇਨ੍ਹਾਂ ਸਨਅਤੀ ਇਕਾਈਆਂ ਦੀ ਜ਼ਮੀਨ ਬੇਕਾਰ ਪਈ ਹੈ ਤੇ ਨਵੇਂ ਲੈਂਡ ਬੈਂਕ ਬਣਾਉਣ ਦੀ ਥਾਂ ਜੇ ਇਨ੍ਹਾਂ ਦੀ ਜ਼ਮੀਨ ਹੀ ਵਰਤੀ ਜਾਵੇ ਤਾਂ ਹੋਰ ਜ਼ਮੀਨ ਐਕੁਆਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਫਿਰ ਵੀ ਪੰਜਾਬ ਸਰਕਾਰ ਜ਼ਮੀਨ ਐਕੁਆਇਰ ਕਰਨਾ ਚਾਹੁੰਦੀ ਹੈ ਤਾਂ ਉਹ 2013 ਦੇ ਭੂਮੀ ਗ੍ਰਹਿਣ ਐਕਟ ਦੀਆਂ ਸ਼ਰਤਾਂ ਮੁਤਾਬਕ ਐਕੁਆਇਰ ਕਰੇ। ਉਨ੍ਹਾਂ ਕਿਹਾ ਕਿ ਪਾਰਟੀ ਜ਼ਮੀਨਾਂ ਬਚਾਉਣ ਲਈ ਅੰਦੋਲਨ ਦੇ ਨਾਲ-ਨਾਲ ਅਦਾਲਤਾਂ ਦਾ ਵੀ ਸਹਾਰਾ ਲਵੇਗੀ ਤੇ ਮਾਣਹਾਨੀ ਦਾ ਕੇਸ ਵੀ ਪਾਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ ਲੰਮੇ ਅਰਸੇ ਤੋਂ ਕਿਸਾਨ ਵਾਹ ਰਹੇ ਹਨ ਤੇ ਉਨ੍ਹਾਂ ਨੂੰ ਉਜਾੜ ਕੇ ਜ਼ਮੀਨਾਂ ਲੈਂਡ ਬੈਂਕ ਦੇ ਨਾਂ ਕੁਝ ਪਰਿਵਾਰਾਂ ਨੂੰ ਦੇਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਦਰਅਸਲ ਸੂਬੇ ਦੀਆਂ ਦੋ ਵੱਡੀਆਂ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੇ ਉਨ੍ਹਾਂ ਵਿਚੋਂ ਵੀ ਦੋ ਪਰਿਵਾਰ ਜ਼ਮੀਨ ਹੜੱਪਣ ਦੀ ਝਾਕ ਵਿਚ ਹਨ।

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget