Punjab News: ਪੰਜਾਬ 'ਚੋਂ ਸ਼੍ਰੋਮਣੀ ਅਕਾਲੀ ਦਲ ਖਤਮ! ਬੀਜੇਪੀ ਨਾਲੋਂ ਵੀ ਘੱਟ ਵੋਟਾਂ
Lok Sabha Chunav Result 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇਸ ਵਾਰ ਕਾਂਗਰਸ ਨੂੰ 7, ਆਮ ਆਦਮੀ ਪਾਰਟੀ ਨੂੰ 3 ਤੇ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਮਿਲੀ ਹੈ। ਪੰਜਾਬ ਦੇ ਵੋਟਰਾਂ ਨੇ ਦੋ ਸੀਟਾਂ ਉਪਰ ਰਵਾਇਤੀ ਪਾਰਟੀਆਂ

Punjab News: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇਸ ਵਾਰ ਕਾਂਗਰਸ ਨੂੰ 7, ਆਮ ਆਦਮੀ ਪਾਰਟੀ ਨੂੰ 3 ਤੇ ਅਕਾਲੀ ਦਲ ਨੂੰ ਸਿਰਫ ਇੱਕ ਸੀਟ ਮਿਲੀ ਹੈ। ਪੰਜਾਬ ਦੇ ਵੋਟਰਾਂ ਨੇ ਦੋ ਸੀਟਾਂ ਉਪਰ ਰਵਾਇਤੀ ਪਾਰਟੀਆਂ ਨੂੰ ਨਾਕਾਰਦਿਆਂ ਆਜ਼ਾਦ ਉਮੀਦਵਾਰ ਉਪਰ ਭਰੋਸਾ ਜਤਾਇਆ ਹੈ। ਪੰਜਾਬ ਵਿੱਚ ਬੇਸ਼ੱਕ ਬੀਜੇਪੀ ਖਾਤਾ ਵੀ ਨਹੀਂ ਖੋਲ੍ਹ ਸਕੀ ਪਰ ਆਪਣੀ ਵੋਟ ਪ੍ਰਤੀਸ਼ਤਤਾ ਵਧਾਈ ਹੈ।
ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਡਾ ਝਟਕਾ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ। ਹੁਣ ਅਕਾਲੀ ਦਲ ਬੀਜੇਪੀ ਨਾਲੋਂ ਵੀ ਛੋਟੀ ਪਾਰਟੀ ਬਣ ਗਿਆ ਹੈ। ਕਿਸੇ ਵੇਲੇ ਪੰਜਾਬ ਦੀ ਮੁੱਖ ਪਾਰਟੀ ਰਹੇ ਅਕਾਲੀ ਦਲ ਕੋਲ ਸਿਰਫ 13.56 ਫੀਸਦੀ ਵੋਟ ਰਹਿ ਗਏ ਹਨ। ਦੂਜੇ ਪਾਸੇ ਬੀਜੇਪੀ ਕੋਲ ਹੁਣ ਪੰਜਾਬ ਵਿੱਚ 18.31 ਫੀਸਦੀ ਵੋਟ ਹਨ। ਇਸ ਤਰ੍ਹਾਂ ਅਕਾਲੀ ਦਲ ਦੇ ਹੱਥੋਂ ਪੰਥਕ ਵੋਟ ਖਿਸਕ ਗਈ ਹੈ।
ਇਸ ਤੋਂ ਇਲਾਵਾ ਕਾਂਗਰਸ ਨੇ ਚਾਹੇ ਸੱਤ ਸੀਟਾਂ ਜਿੱਤ ਕੇ ਸੱਤਾਧਿਰ ਆਮ ਆਦਮੀ ਪਾਰਟੀ ਨੂੰ ਝਟਕਾ ਦਿੱਤੀ ਹੈ ਪਰ ਵੋਟ ਪ੍ਰਤੀਸ਼ਤਤਾ ਦੋਵਾਂ ਪਾਰਟੀਆਂ ਦੀ ਇੱਕੋ ਜਿੰਨੀ ਸਾਢੇ 26 ਫੀਸਦੀ ਹੀ ਰਹੀ ਹੈ। ਕਿਸੇ ਵੇਲੇ ਪੰਜਾਬ ਦੀ 40 ਫੀਸਦੀ ਵੋਟ ਉਪਰ ਕਾਬਜ਼ ਅਕਾਲੀ ਦਲ ਹੁਣ ਹਾਸ਼ੀਏ ਉਪਰ ਚਲਾ ਗਿਆ ਹੈ।
ਦਰਅਸਲ ਪੰਜਾਬ ਵਿੱਚ ਲੰਬਾ ਸਮਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਹੀ ਮੁੱਖ ਧਿਰਾਂ ਰਹੀਆਂ ਹਨ। ਪਿਛਲੇ ਕੁਝ ਸਾਲਾਂ ਅੰਦਰ ਆਮ ਆਦਮੀ ਪਾਰਟੀ ਦੇ ਉਭਾਰ ਨਾਲ ਅਕਾਲੀ ਦਲ ਦਾ ਆਧਾਰ ਖੁਰਦਾ ਗਿਆ। ਬੇਸ਼ੱਕ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਵੋਟ ਨੂੰ ਵੀ ਸੰਨ੍ਹ ਲਾਈ ਹੈ ਪਰ ਜ਼ਿਆਦਾ ਨੁਕਸਾਨ ਅਕਾਲੀ ਦਲ ਦਾ ਹੀ ਹੋਇਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੀ ਪੰਥਕ ਵੋਟ ਨਵੇਂ ਵਿਕਲਪ ਦੀ ਤਲਾਸ਼ ਵਿੱਚ ਹੈ। ਇਸ ਦੀ ਮਿਸਾਲ ਗਰਮਖਿਆਲੀ ਧਿਰਾਂ ਦੇ ਦੋ ਉਮੀਦਵਾਰਾਂ ਦੀ ਜਿੱਤ ਤੇ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੀ ਗਈ ਤਿੱਖੀ ਟੱਕਰ ਤੋਂ ਮਿਲਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ

















