Khadoor Sahib Lok Sabha constituency: ਚੋਣਾਂ ਤੋਂ ਐਨ ਪਹਿਲਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (AAP) ਨੂੰ ਰਾਹਤ ਮਿਲੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਲੜਨ ਤੋਂ ਪਹਿਲਾਂ ਭੁਪਿੰਦਰ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਮੈਂਬਰ ਸਨ। 



ਦੱਸ ਦਈਏ ਕਿ ਭੁਪਿੰਦਰ ਸਿੰਘ ਸੰਧੂ 2016 ਵਿੱਚ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ 2011 ਵਿੱਚ ਰੇਲਵੇ ਬੋਰਡ (ਉੱਤਰੀ) ਦੇ ਮੈਂਬਰ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਖਵਾਸਪੁਰ ਦੇ ਸਰਪੰਚ ਵਜੋਂ ਕੀਤੀ। ਉਹ ਖਡੂਰ ਸਾਹਿਬ ਦੇ ਮੈਂਬਰ ਬਲਾਕ ਸੰਮਤੀ, ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਖੇਤੀਬਾੜੀ ਸਹਿਕਾਰੀ ਸਭਾ ਭਾਰੋਵਾਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। 


ਭੁਪਿੰਦਰ ਸਿੰਘ ਸੰਧੂ ਪਿਛਲੇ 25 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਹਨ, ਉਨ੍ਹਾਂ ਦੀ ਖਡੂਰ ਸਾਹਿਬ ਹਲਕੇ ਵਿੱਚ ਚੰਗੀ ਪਕੜ ਹੈ। ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਦੀ ਮੌਜੂਦਗੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਤੋਂ ਇਲਾਵਾ ਐਨਐਸਯੂਆਈ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਕੰਵਰ ਸੰਧੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਵਿਦਿਆਰਥੀ ਰਾਜਨੀਤੀ ਤੋਂ ਆਏ ਹਨ ਤੇ ਨੌਜਵਾਨਾਂ ਵਿੱਚ ਉਹ ਚੰਗੀ ਪਕੜ ਰੱਖਦੇ ਹਨ। 


ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਤੇ ਉਨ੍ਹਾਂ ਦਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸਾਡੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਲਈ ਕੰਮ ਕਰਨ ਵਾਲੇ ਇਮਾਨਦਾਰ ਲੋਕਾਂ ਲਈ 'ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।