Lok Sabha Election 2024: ਬੀਜੇਪੀ ਵੱਲੋਂ ਵੱਡਾ ਐਲਾਨ! ਅਕਾਲੀ ਦਲ ਨਾਲ ਨਹੀਂ ਹੋਏਗਾ ਗੱਠਜੋੜ
BJP to go alone in Punjab: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਭਾਜਪਾ ਇਕੱਲੇ ਹੀ ਚੋਣ ਲੜੇਗੀ।
Punjab Lok Sabha Election 2024: ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Punjab BJP president Sunil Jakhar) ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਵੀ ਸਮਝੌਤਾ ਨਹੀਂ ਕਰੇਗੀ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਤੇ ਖਾਸ ਕਰਕੇ ਸਿੱਖਾਂ ਲਈ ਕੀਤੇ ਕੰਮਾ ਦਾ ਗੁਣਗਾਣ ਕੀਤਾ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਾਰਟੀ ਆਪਣੇ ਹੀ ਬਲਬੂਤੇ ਉੱਤੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜੇਗੀ।
BJP to contest the Lok Sabha elections alone in Punjab.
— Sunil Jakhar(Modi Ka Parivar) (@sunilkjakhar) March 26, 2024
ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਪੰਜਾਬ ਵਿਚ ਇੱਕਲੇ ਲੜਨ ਜਾ ਰਹੀ ਹੈ। pic.twitter.com/FbzfaePNj3
ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਆਗੂਆਂ ਦੀ ਰਾਏ ਨੂੰ ਦੇਖਦਿਆਂ ਲਿਆ ਗਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਕਿਸਾਨਾਂ, ਪੰਜਾਬ ਦੇ ਵਪਾਰੀਆਂ, ਪੰਜਾਬ ਦੇ ਮਜ਼ਦੂਰਾਂ, ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਉਜਵਲ ਭਵਿੱਖ ਲਈ ਲਿਆ ਗਿਆ ਹੈ। ਭਾਜਪਾ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।
2019 ਦੀਆਂ ਚੋਣਾਂ ਵੇਲੇ ਕੀ ਆਇਆ ਸੀ ਨਤੀਜਾ
2019 ਦੀਆਂ ਲੋਕ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਸੀ, ਜਦਕਿ ਕਾਂਗਰਸ ਅਤੇ 'ਆਪ' ਨੇ ਇਕੱਲਿਆਂ ਹੀ ਚੋਣ ਲੜੀ ਸੀ। ਉਸ ਸਮੇਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੀ। ਕਾਂਗਰਸ ਅੱਠ ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ। ਕਾਂਗਰਸ ਨੂੰ 40.18 ਫੀਸਦੀ ਵੋਟਾਂ ਮਿਲੀਆਂ। ਅਕਾਲੀ ਦਲ ਭਾਜਪਾ ਗਠਜੋੜ ਨੂੰ ਚਾਰ ਸੀਟਾਂ ਮਿਲੀਆਂ ਹਨ। ਪਾਰਟੀ ਨੂੰ ਕੁੱਲ 37.08 ਫੀਸਦੀ ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ ਸੀ। ਪਾਰਟੀ ਨੂੰ 7.8 ਫੀਸਦੀ ਵੋਟਾਂ, ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਬੈਨਰ ਹੇਠ 6 ਪਾਰਟੀਆਂ ਨੂੰ 10.69 ਫੀਸਦੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ 0.4 ਫੀਸਦੀ ਅਤੇ ਹੋਰਨਾਂ ਨੂੰ 1.12 ਫੀਸਦੀ ਵੋਟਾਂ ਮਿਲੀਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।