Opposition on Lok Sabha Election 2024 : ਲੋਕ ਸਭਾ ਚੋਣਾਂ 2024 'ਚ ਅਜੇ ਸਮਾਂ ਹੈ ਪਰ ਸਿਆਸੀ ਪਾਰਟੀਆਂ ਇਸ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਚੋਣਾਂ ਤੋਂ ਕਾਫੀ ਸਮਾਂ ਪਹਿਲਾਂ ਇਹ ਚਰਚਾ ਤੇਜ਼ ਹੋ ਗਈ ਹੈ ਕਿ 2024 'ਚ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਵਿਰੋਧੀ ਧਿਰ ਦਾ ਚੇਹਰਾ ਕੌਣ ਹੋਵੇਗਾ ? ਲੋਕ ਸਭਾ ਚੋਣਾਂ 2024 'ਚ ਵਿਰੋਧੀ ਏਕਤਾ ਨਾਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਦੇ ਸਾਹਮਣੇ ਵਿਰੋਧੀ ਧਿਰ ਦੇ ਚੇਹਰੇ ਨੂੰ ਲੈ ਕੇ ਕਵਾਇਦ ਤੇਜ਼ ਹੋ ਗਈ ਹੈ।

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਦਿੱਲੀ ਵਿੱਚ 8 ਸਤੰਬਰ ਨੂੰ ਐਨਸੀਪੀ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਵਿਰੋਧੀ ਧਿਰ ਦੇ ਕੁਝ ਵੱਡੇ ਆਗੂਆਂ ਨਾਲ ਮੁਲਾਕਾਤ ਕਰਨਗੇ।

PM ਮੋਦੀ ਦੇ ਸਾਹਮਣੇ ਵਿਰੋਧੀ ਧਿਰ ਦਾ ਚਿਹਰਾ ਕੌਣ?

ਹਾਲ ਹੀ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਊਧਵ ਠਾਕਰੇ ਨੂੰ ਪੱਤਰ ਲਿਖ ਕੇ ਵਿਰੋਧੀ ਧਿਰ ਦੀ ਸਾਂਝੀ ਮੀਟਿੰਗ ਬੁਲਾਉਣ ਲਈ ਕਿਹਾ ਸੀ। ਜਾਣਕਾਰੀ ਮੁਤਾਬਕ ਇਸ ਗੱਲ 'ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਹੋਵੇਗੀ ਕਿ ਜਿਸ ਪਾਰਟੀ ਦੇ ਜ਼ਿਆਦਾ ਸੰਸਦ ਮੈਂਬਰ ਹੋਣ, ਉਸੇ ਪਾਰਟੀ ਦਾ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ।

ਵਿਰੋਧੀ ਪਾਰਟੀਆਂ ਮਿਲ ਕੇ ਚੋਣਾਂ ਲੜਨ ਬਾਰੇ ਸੋਚਣ : ਸ਼ਰਦ ਪਵਾਰ

ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵਿਰੋਧੀ ਧਿਰ ਦੀ ਏਕਤਾ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਵਿਰੋਧੀ ਪਾਰਟੀਆਂ ਮਿਲ ਕੇ ਚੋਣ ਲੜਨ ਲਈ ਵਿਚਾਰ-ਵਟਾਂਦਰਾ ਕਰ ਸਕਦੀਆਂ ਹਨ।

ਕੇ ਚੰਦਰਸ਼ੇਖਰ ਰਾਓ ਨੇ ਕੀਤੀ ਸੀ ਨਿਤੀਸ਼ ਨਾਲ ਮੁਲਾਕਾਤ  


ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਟੀਆਰਐਸ ਮੁਖੀ ਕੇ ਚੰਦਰਸ਼ੇਖਰ ਰਾਓ ਨੇ 31 ਅਗਸਤ ਨੂੰ ਪਟਨਾ ਦਾ ਦੌਰਾ ਕੀਤਾ ਅਤੇ ਅਗਲੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ 'ਤੇ ਚਰਚਾ ਕਰਨ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਨਾਲ ਮੁਲਾਕਾਤ ਕੀਤੀ ਸੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।