Khadur Sahib: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਪੰਥਕ ਵੋਟ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਭੁਗਤੀ ਹੈ। ਪੰਥਕ ਪਾਰਟੀ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਅੰਮ੍ਰਿਤਪਾਲ ਸਿੰਘ ਨਾਲੋਂ 303349 ਘੱਟ ਵੋਟ ਮਿਲੇ ਹਨ। ਹੋਰ ਤਾਂ ਹੋਰ ਵਲਟੋਹਾ ਨੂੰ ਸਿਰਫ 82988 ਵੋਟਾਂ ਨਾਲ ਚੌਥੇ ਨੰਬਰ ਉਪਰ ਰਹਿਣਾ ਪਿਆ ਹੈ।
ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ 386337 ਵੋਟ ਮਿਲੇ ਹਨ। ਉਨ੍ਹਾਂ ਆਪਣੇ ਨਜ਼ਦੀਕੀ ਵਿਰੋਧੀ ਕੁਲਬੀਰ ਸਿੰਘ ਜ਼ੀਰਾ ਤੋਂ 184894 ਦੇ ਵੱਡੇ ਫਰਕ ਨਾਲ ਜਿੱਤੇ ਹਨ। ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 203508 ਵੋਟ ਮਿਲੇ। ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ 191577 ਵੋਟਾਂ ਨਾਲ ਤੀਜੇ ਨੰਬਰ ਉਪਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।