CM Bhagwant Mann: ਅੱਜ ਤੋਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਉੱਥੇ ਸਾਰੇ ਸਿਆਸੀ ਆਗੂ ਆਪਣੀ ਪਾਰਟੀ ਨੂੰ ਜਿਤਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰਨ ਲਈ ਹੁਣ ਖੁਦ ਮੋਰਚਾ ਸਾਂਭਣਗੇ। ਦੱਸ ਦਈਏ ਮੁੱਖ ਮੰਤਰੀ ਮਾਨ ਹਰੇਕ ਲੋਕ ਸਭਾ ਹਲਕੇ ਵਿੱਚ ਜਾ ਕੇ ਖੁਦ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਪਾਰਟੀ ਨੇ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਚੰਗੀ ਰਣਨੀਤੀ ਬਣਾ ਲਈ ਹੈ। ਇਸ ਦੀ ਸ਼ੁਰੂਆਤ ਸੀਐਮ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਰਨਗੇ। ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ ਅਤੇ ਸ਼ਾਮ ਨੂੰ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।
ਇੱਥੇ ਤੁਹਾਨੂੰ ਦੱਸਣ ਬਣਦਾ ਹੈ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ, ਇੱਕ ਤਾਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਨਾਲ ਹੀ ਸੀਐਮ ਮਾਨ ਪਾਰਟੀ ਦਾ ਵੱਡਾ ਚਿਹਰਾ ਵੀ ਹਨ। ਉੱਥੇ ਹੀ ਲੋਕ ਸਭਾ ਚੋਣਾਂ ਨੂੰ ਲੈਕੇ ਸੀਐਮ ਮਾਨ ਨੇ ਸਾਰੀ ਰਣਨੀਤੀ ਖੁਦ ਬਣਾਈ ਹੈ। ਇਸ ਦੇ ਲਈ ਉਨ੍ਹਾਂ ਨੇ ਪਹਿਲਾਂ ਸਾਰੇ ਹਲਕਿਆਂ ਦੇ ਵਿਧਾਇਕਾਂ, ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ, ਫੀਡਬੈਕ ਲਿਆ ਅਤੇ ਫਿਰ ਉਸ ਹਿਸਾਬ ਨਾਲ ਸਾਰਾ ਪ੍ਰੋਗਰਾਮ ਬਣਾਇਆ ਹੈ।
ਕਿਵੇਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਆਪ ਦਾ ਕਬਜ਼ਾ ਹੋ ਸਕੇ। ਇਸ ਲਈ ਭਗਵੰਤ ਮਾਨ ਨੇ ਖਾਸ ਰਣਨੀਤੀ ਬਣਾਈ ਹੈ। ਭਗਵੰਤ ਮਾਨ ਨੇ ਸਾਰੀ ਜ਼ਿੰਮੇਵਾਰੀ ਵਿਧਾਇਕਾਂ ਅਤੇ ਮੰਤਰੀਆਂ 'ਤੇ ਨਹੀਂ ਸੁੱਟੀ ਹੋਈ ਹੈ, ਉਹ ਖੁਦ ਵੀ ਪਾਰਟੀ ਦੀ ਜਿੱਤ ਪੱਕੀ ਕਰਨ ਰੈਲੀਆਂ, ਰੋਡ ਸ਼ੋਅ ਅਤੇ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ।
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ 9 ਹਲਕੇ ਆਉਂਦੇ ਹਨ। ਇੱਥੋਂ ਦੇ ਮੌਜੂਦਾ ਸੰਸਦ ਮੈਂਬਰ ਕਾਂਗਰਸ ਦੇ ਡਾ: ਅਮਰ ਸਿੰਘ ਹਨ। ਹਾਲਾਂਕਿ, 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਇਸ ਹਲਕੇ ਤੋਂ 9 ਸੀਟਾਂ ਜਿੱਤੀਆਂ ਸਨ। ਇੱਥੋਂ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੋ ਕਿ ਕਾਂਗਰਸ ਛੱਡ ਕੇ ਆਏ ਹਨ, ਜੀ.ਪੀ. ਪਾਰਟੀ ਨੇ 2014 ਵਿੱਚ ਇਹ ਸੀਟ ਜਿੱਤੀ ਸੀ। ਉਸ ਸਮੇਂ ਇੱਥੋਂ ਹਰਿੰਦਰ ਸਿੰਘ ਖ਼ਾਲਸਾ ਚੁਣ ਕੇ ਲੋਕ ਸਭਾ ਵਿੱਚ ਗਏ ਸਨ।
ਇਹ ਵੀ ਪੜ੍ਹੋ: Lok Sabha Election 2024: ਜੇਕਰ ਤੁਹਾਡੇ ਕੋਲ ਵੋਟਰ ਆਈਡੀ ਕਾਰਡ ਨਹੀਂ, ਤਾਂ ਲੈ ਜਾਓ ਆਹ ਡਾਕੂਮੈਂਟਸ, ਪਾ ਸਕੋਗੇ ਵੋਟ