Jalandhar Lok Sabha Election: ਰਿੰਕੂ ਨੂੰ ਦਲ ਬਦਲੀ ਪਈ ਮਹਿੰਗੀ! ਚੰਨੀ ਨੇ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ ਹਰਾਇਆ
Lok Sabha Election Results 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਇੱਥੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਨਾਲ ਹਰਾਇਆ ਹੈ।
Jalandhar Lok Sabha Election: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਇੱਥੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਨਾਲ ਹਰਾਇਆ ਹੈ। ਚਰਨਜੀਤ ਚੰਨੀ ਨੂੰ 390053 ਵੋਟਾਂ ਮਿਲੀਆਂ, ਜਦਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਮਿਲੀਆਂ। ਇਸ ਸੀਟ 'ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911 ਵੋਟਾਂ ਮਿਲੀਆਂ।
ਜਲੰਧਰ ਲੋਕ ਸਭਾ ਸੀਟ ਦੇ 1951 ਬੂਥਾਂ ਵਿੱਚੋਂ 1400 ਦੀ ਗਿਣਤੀ ਮੁਕੰਮਲ ਹੋ ਗਈ ਹੈ। ਹੁਣ ਤੱਕ ਸੱਤ ਗੇੜ ਪੂਰੇ ਹੋ ਚੁੱਕੇ ਹਨ ਜਿਸ ਵਿੱਚ ਕਾਂਗਰਸ ਦੇ ਸਾਬਕਾ ਸੀਐਮ ਤੇ ਜਲੰਧਰ ਸੀਟ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 255000 ਵੋਟਾਂ, ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1.53 ਲੱਖ ਤੇ ਪਵਨ ਕੁਮਾਰ ਟੀਨੂੰ ਨੂੰ 136000 ਵੋਟਾਂ ਮਿਲੀਆਂ।
ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਤੇ ਨਕੋਦਰ ਹਲਕੇ ਸ਼ਾਮਲ ਹਨ। ਇੱਥੇ ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ।
ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸ਼ੁਸ਼ੀਲ ਰਿੰਕੂ ਤੇ ‘ਆਪ’ ਦੇ ਪਵਨ ਟੀਨੂੰ ਵਿਚਕਾਰ ਸੀ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਸਨ। ਇਸ ਵਾਰ ਇਸ ਸੀਟ 'ਤੇ 59.07 ਫੀਸਦੀ ਵੋਟਿੰਗ ਹੋਈ। ਪਿਛਲੀਆਂ ਜ਼ਿਮਨੀ ਚੋਣਾਂ ਵਿੱਚ ਇਹ ਵੋਟ ਪ੍ਰਤੀਸ਼ਤਤਾ ਸਿਰਫ਼ 54% ਸੀ।
ਸਭ ਤੋਂ ਵੱਧ ਵੋਟਾਂ ਜਲੰਧਰ ਪੱਛਮੀ ਹਲਕੇ 'ਚ ਕਰੀਬ 64 ਫੀਸਦੀ ਪਈਆਂ। ਇਸ ਤੋਂ ਬਾਅਦ ਜਲੰਧਰ ਉੱਤਰੀ 'ਚ 62.10 ਫੀਸਦੀ, ਸ਼ਾਹਕੋਟ 'ਚ 58.79 ਫੀਸਦੀ, ਆਦਮਪੁਰ 'ਚ 58.50 ਫੀਸਦੀ, ਨਕੋਦਰ 'ਚ 58.40 ਫੀਸਦੀ, ਕਰਤਾਰਪੁਰ 'ਚ 57.98 ਫੀਸਦੀ, ਜਲੰਧਰ ਕੈਂਟ 'ਚ 57.95 ਫੀਸਦੀ, ਫਿਲੌਰ 'ਚ 57.80 ਫੀਸਦੀ ਤੇ ਜਲੰਧਰ ਸੈਂਟਰਲ 'ਚ 56.80 ਫੀਸਦੀ ਵੋਟਾਂ ਪਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।