ਪੜਚੋਲ ਕਰੋ

ਲੋਕ ਸਭਾ ਚੋਣਾਂ: ਕਾਂਗਰਸੀਆਂ ਤੇ ਅਕਾਲੀਆਂ ਨੂੰ ਛੱਡ ਕੇ ਬਾਕੀਆਂ ਨੇ ਪਾਇਆ ਟਾਪ ਗੇਅਰ

ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੇਸ਼ੱਕ ਮੁੱਖ ਰਵਾਇਤੀ ਧਿਰਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਅਜੇ ਉਮੀਦਵਾਰਾਂ ਦੇ ਐਲਾਨ ਕਰਨ ਵਿੱਚ ਫਾਡੀ ਹਨ ਪਰ ਦੂਜੇ ਦਲਾਂ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਹੁਣ ਤੱਕ ਪੰਜਾਬ ਜਮਹੂਰੀ ਗੱਠਜੋੜ (ਪੀਡੀਏ), ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਬਰਗਾੜੀ ਮੋਰਚਾ ਵੱਲੋਂ ਆਪਣੇ ਕਾਫੀ ਉਮੀਦਵਾਰ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਅਜੇ ਉਮੀਦਵਾਰਾਂ ਦੇ ਕੰਨ ਵਿੱਚ ਹੀ ਤਿਾਰ ਰਹਿਣ ਲਈ ਕਹਿ ਰਹੇ ਹਨ ਪਰ ਰਸਮੀ ਐਲਾਨ ਅਗਲੇ ਮਹੀਨੇ ਕੀਤਾ ਜਾਏਗਾ। ਦਰਅਸਲ ਸ਼੍ਰੋਮਣੀ ਅਕਾਲੀ ਦਲ (ਬ) ਪਹਿਲਾਂ ਕਾਂਗਰਸ ਦੀ ਰਣਨੀਤੀ ਵੇਖ ਰਿਹਾ ਹੈ ਕਿ ਉਸ ਵੱਲੋਂ ਕਿੱਥੋਂ ਕਿਹੜਾ ਉਮੀਦਵਾਰ ਉਤਾਰਿਆ ਜਾਂਦਾ ਹੈ। ਉਂਝ ਅਕਾਲੀ ਦਲ ਨੇ ਸੰਭਾਵੀ ਉਮੀਦਵਾਰਾਂ ਨੂੰ ਸਰਗਰਮ ਕਰ ਦਿੱਤਾ ਹੈ। ਉਧਰ, ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ ਵੀ ਪਛੜਦਾ ਨਜ਼ਰ ਆ ਰਿਹਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿੱਚ ਲੋਕ ਸਭਾ ਚੋਣਾਂ ਆਖਰੀ ਗੇੜ ਵਿੱਚ ਹੋਣ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਦਾ ਫ਼ੈਸਲਾ ਵੀ ਤਕਰੀਬਨ ਮਹੀਨਾ ਟਲਣ ਦੇ ਆਸਾਰ ਹਨ। ਇਸ ਵੇਲੇ ਪੰਜਾਬ ਵਿੱਚ ਚੋਣਾਂ ਲਈ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਰਹਿੰਦਾ ਹੈ। ਕਾਂਗਰਸ ਦੇ ਉਮੀਦਵਾਰ ਹਾਈਕਮਾਨ ਨੇ ਤੈਅ ਕਰਨੇ ਹਨ। ਇਸ ਲਈ ਕਾਂਗਰਸ ਹਾਈਕਮਾਨ ਪਹਿਲਾਂ ਦੂਜੇ ਰਾਜਾਂ ਵੱਲ ਰੁੱਝ ਗਈ ਹੈ। ਚਰਚਾ ਹੈ ਕਿ ਕਾਂਗਰਸ 13 ਲੋਕ ਸਭਾ ਹਲਕਿਆਂ ਵਾਸਤੇ ਉਮੀਦਵਾਰਾਂ ਦਾ ਫ਼ੈਸਲਾ ਮਹੀਨਾ ਠਹਿਰ ਤੇ ਕਰੇਗੀ ਕਿਉਂਕਿ ਬਹੁਤ ਪਹਿਲਾਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਨਾਲ ਖਰਚਾ ਬਹੁਤ ਜ਼ਿਆਦਾ ਵੱਧ ਜਾਵੇਗਾ ਤੇ ਦੂਜਾ ਪਾਰਟੀ ਦੇ ਅੰਦਰਲੇ ਵਿਰੋਧੀ ਵੀ ਸਰਗਰਮੀ ਕਰ ਸਕਦੇ ਹਨ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget