Lok Sabha Elections 2024: ਆਖਰੀ ਪੜਾਅ ਲਈ ਵੋਟਾਂ ਅੱਜ, ਮੁੱਖ ਮੰਤਰੀ ਮਾਨ, ਸੁਖਬੀਰ ਬਾਦਲ ਸਣੇ ਇਨ੍ਹਾਂ ਮਹਾਰਥੀਆਂ ਦੀ ਕਿਸਮਤ ਦਾ ਹੋਵੇਗਾ ਫੈਸਲਾ
Lok Sabha Elections 2024: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ 'ਚ ਇਕ ਜੂਨ ਨੂੰ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 57 ਸੀਟਾਂ 'ਤੇ ਵੋਟਿੰਗ ਹੋਣੀ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਸੀਟਾਂ ਲਈ 7 ਵਜੇ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਖ਼ਤਮ ਹੋਵੇਗੀ।
Lok Sabha Elections 2024: ਅੱਜ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀਆਂ ਵੋਟਾਂ ਪੈਣੀਆਂ ਹਨ ਅਤੇ ਉੱਥੇ ਹੀ ਲੀਡਰਾਂ ਦੇ ਦਿਲ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ 'ਚ ਇਕ ਜੂਨ ਨੂੰ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 57 ਸੀਟਾਂ 'ਤੇ ਵੋਟਿੰਗ ਹੋਣੀ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਸੀਟਾਂ ਲਈ 7 ਵਜੇ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਖ਼ਤਮ ਹੋਵੇਗੀ। ਚਾਰ ਜੂਨ ਨੂੰ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ।
ਸ਼ਨੀਵਾਰ ਨੂੰ ਹੋਣ ਵਾਲੀ ਵੋਟਿੰਗ 'ਚ ਕੁੱਲ 904 ਉਮੀਦਵਾਰ ਮੈਦਾਨ 'ਚ ਹਨ। ਕੁੱਲ ਉਮੀਦਵਾਰਾਂ 'ਚੋਂ 328 ਪੰਜਾਬ ਤੋਂ, 144 ਉੱਤਰ ਪ੍ਰਦੇਸ਼ ਤੋਂ, 134 ਬਿਹਾਰ ਤੋਂ, 66 ਓਡੀਸ਼ਾ ਤੋਂ, 52 ਝਾਰਖੰਡ ਤੋਂ, 37 ਹਿਮਾਚਲ ਪ੍ਰਦੇਸ਼ ਅਤੇ 4 ਚੰਡੀਗੜ੍ਹ ਤੋਂ ਹਨ। 7ਵੇਂ ਅਤੇ ਆਖ਼ਰੀ ਪੜਾਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਦਾਕਾਰਾ ਕੰਗਨਾ ਰਨੌਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਨੁਰਾਗ ਠਾਕੁਰ, ਮਨੀਸ਼ ਤਿਵਾੜੀ, ਹਰਸਿਮਰਤ ਕੌਰ ਬਾਦਲ, ਅਭਿਸ਼ੇਕ ਬੈਨਰਜੀ, ਅਫਜ਼ਾਲ ਅੰਸਾਰੀ, ਰਵੀਸ਼ੰਕਰ ਪ੍ਰਸਾਦ, ਪਵਨ ਸਿੰਘ, ਰਵੀ ਕਿਸ਼ਨ, ਮੀਸਾ ਭਾਰਤੀ ਆਦਿ ਸਮੇਤ ਕਈ ਹਸਤੀਆਂ ਦੀ ਕਿਸਮਤ ਦਾ ਫ਼ੈਸਲਾ ਇਸੇ ਪੜਾਅ 'ਚ ਈ.ਵੀ.ਐੱਮ. 'ਚ ਕੈਦ ਹੋਵੇਗਾ।
7ਵੇਂ ਪੜਾਅ 'ਚ ਜਿਨ੍ਹਾਂ ਸੀਟਾਂ 'ਤੇ ਵੋਟਿੰਗ ਹੋਣੀ ਹੈ, ਉਨ੍ਹਾਂ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ, ਪੰਜਾਬ ਦੀਆਂ ਸਾਰੀਆਂ 13, ਹਿਮਾਚਲ ਪ੍ਰਦੇਸ਼ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਓਡੀਸ਼ਾ ਦੀਆਂ 6 ਅਤੇ ਝਾਰਖੰਡ ਦੀਆਂ 3 ਲੋਕ ਸਭਾ ਸੀਟਾਂ ਸ਼ਾਮਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਸੰਸਦੀ ਹਲਕੇ ਤੋਂ ਲਗਾਤਾਰ ਤੀਜੀ ਵਾਰ ਚੋਣ ਮੈਦਾਨ ’ਚ ਹਨ। ਦੇਸ਼ ਦੇ 28 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 486 ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਪਹਿਲੇ 6 ਪੜਾਵਾਂ ’ਚ ਵੋਟਿੰਗ ਕ੍ਰਮਵਾਰ 66.14, 66.71, 65.68, 69.16, 62.2 ਅਤੇ 63.36 ਫੀਸਦੀ ਰਹੀ। ਦੱਸ ਦੇਈਏ ਕਿ ਪਹਿਲਾ ਪੜਾਅ 19 ਅਪ੍ਰੈਲ, ਦੂਜਾ ਪੜਾਅ 26 ਅਪ੍ਰੈਲ, ਤੀਜਾ ਪੜਾਅ 7 ਮਈ, ਚੌਥਾ ਪੜਾਅ 13 ਮਈ, 5ਵਾਂ ਪੜਾਅ 20 ਮਈ ਅਤੇ 6ਵੇਂ ਪੜਾਅ ਦੀਆਂ ਚੋਣਾਂ 25 ਮਈ ਨੂੰ ਹੋਈਆਂ ਸਨ। ਸਾਰੇ ਸੱਤ ਪੜਾਵਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Amritsar News: ਚੋਣਾਂ ਦੀ ਬੀਤੀ ਰਾਤ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ, AAP ਦੇ ਵਰਕਰ ਦਾ ਕਤਲ, 4 ਜ਼ਖ਼ਮੀ