ਪੜਚੋਲ ਕਰੋ

ਪੰਜਾਬ 'ਚ ਦਾਅ 'ਤੇ ਲੱਗਿਆ 'ਆਪ' ਦਾ ਵੱਕਾਰ, ਆਪਣਿਆਂ ਦੀ ਬਗ਼ਾਵਤ ਬਣੀ ਮੁਸੀਬਤ

ਕਈ ਦਿੱਗਜ ਲੀਡਰਾਂ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ ਤੇ ਦੂਜਾ ਅੰਦਰੂਨੀ ਫੁੱਟ ਨੇ ਪਾਰਟੀ ਨੂੰ ਮੁਸ਼ਕਲ ਦੌਰ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਪਾਰਟੀ ਦੇ ਚਾਰ ਵਿੱਚੋਂ ਦੋ ਸਾਂਸਦਾਂ ਨੇ ਸਾਥ ਛੱਡ ਦਿੱਤਾ ਹੈ। ਵਿਰੋਧੀ ਧਿਰ ਦੀ ਕੁਰਸੀ 'ਤੇ ਵੀ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਸੀ। ਕੁੱਲ ਮਿਲਾ ਕੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦਾ ਵੱਕਾਰ ਤੇ ਹੋਂਦ ਦਾਅ 'ਤੇ ਲੱਗੀ ਹੈ।

ਚੰਡੀਗੜ੍ਹ: ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਦਮਦਾਰ ਆਗਾਜ਼ ਕਰਨ ਵਾਲੀ ਆਮ ਆਦਮੀ ਪਾਰਟੀ ਇਸ ਵਾਰ ਡਾਵਾਂਡੋਲ ਨਜ਼ਰ ਆ ਰਹੀ ਹੈ। ਪਿਛਲੀ ਵਾਰ ਤਾਂ ਮੋਦੀ ਲਹਿਰ ਦੇ ਬਾਵਜੂਦ ਪਾਰਟੀ ਨੇ ਲੀਡ ਹਾਸਲ ਕਰਦਿਆਂ 13 'ਚੋਂ ਚਾਰ ਸੀਟਾਂ ਲੈ ਲਈਆਂ ਪਰ 5 ਸਾਲਾਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਇੱਕ ਤਾਂ ਕਈ ਦਿੱਗਜ ਲੀਡਰਾਂ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ ਤੇ ਦੂਜਾ ਅੰਦਰੂਨੀ ਫੁੱਟ ਨੇ ਪਾਰਟੀ ਨੂੰ ਮੁਸ਼ਕਲ ਦੌਰ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਪਾਰਟੀ ਦੇ ਚਾਰ ਵਿੱਚੋਂ ਦੋ ਸਾਂਸਦਾਂ ਨੇ ਸਾਥ ਛੱਡ ਦਿੱਤਾ ਹੈ। ਵਿਰੋਧੀ ਧਿਰ ਦੀ ਕੁਰਸੀ 'ਤੇ ਵੀ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਸੀ। ਕੁੱਲ ਮਿਲਾ ਕੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦਾ ਵੱਕਾਰ ਤੇ ਹੋਂਦ ਦਾਅ 'ਤੇ ਲੱਗੀ ਹੈ। ਇਸ ਤੋਂ ਇਲਾਵਾ ਇਸ ਚੋਣਾਂ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗਣਾ ਪੰਜਾਬ ਵਿੱਚ ਪਾਰਟੀ ਨੂੰ ਵੱਡਾ ਝਟਕਾ ਦੇ ਸਕਦਾ ਹੈ। ਪੰਜ ਸਾਲ ਪਹਿਲਾਂ ਜਿਸ ਕੇਜਰੀਵਾਲ ਨੂੰ ਰੱਖਿਅਕ ਤੇ ਨਸ਼ਿਆਂ ਤੋਂ ਪੰਜਾਬ ਨੂੰ ਬਚਾਉਣ ਵਾਲਾ ਸਮਝਿਆ ਜਾ ਰਿਹਾ ਸੀ, ਉਸੇ ਕੇਜਰੀਵਾਲ ਨੂੰ ਸੋਮਵਾਰ ਸੰਗਰੂਰ ਵਿੱਚ ਕਾਲ਼ੀਆਂ ਝੰਡੀਆਂ ਵਿਖਾਈਆਂ ਗਈਆਂ। ਇਹ ਰੋਸ ਪਾਰਟੀ ਦੇ ਕਿਸੇ ਵੇਲੇ ਹਮਾਇਤੀ ਰਹੇ ਲੋਕਾਂ ਅੰਦਰ ਹੀ ਹੈ। ਦੂਜੇ ਪਾਸੇ 'ਆਪ' ਦੇ ਬਾਗ਼ੀ ਸੁਖਪਾਲ ਖਹਿਰਾ ਨੇ ਤੀਜੇ ਧਿਰ ਨੂੰ ਹਵਾ ਦਿੱਤੀ ਜਿਸ ਨਾਲ ਪਟਿਆਲਾ ਤੇ ਬਠਿੰਡਾ ਦੀਆਂ ਦੋ ਸੀਟਾਂ 'ਤੇ ਮੁਕਾਬਲਾ ਜ਼ਰਾ ਸਖ਼ਤ ਹੋ ਗਿਆ ਹੈ। ਪਿਛਲੀਆਂ ਚੋਣਾਂ ਵਿੱਚ 'ਆਪ' ਨੂੰ ਸਮਰਥਨ ਦੇਣ ਵਾਲੀ ਪੰਜਾਬ ਦੀ ਦਿਹਾਤੀ ਆਬਾਦੀ ਦਾ ਵੱਡਾ ਹਿੱਸਾ ਇਸ ਵਾਰ ਕਾਂਗਰਸ ਵੱਲ ਖਿਸਕ ਸਕਦਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੀ ਅੰਦਰੂਨੀ ਫੁੱਟ ਦਾ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਵੱਡਾ ਫਾਇਦਾ ਮਿਲ ਸਕਦਾ ਹੈ। ਸੀਨੀਅਰ ਲੀਡਰਾਂ ਦੇ ਸਾਥ ਛੱਡਣ ਕਰਕੇ ਕਈ ਸੀਟਾਂ 'ਤੇ ਤਾਂ ਪਾਰਟੀ ਨੂੰ ਉਮੀਦਵਾਰ ਮਿਲਣੇ ਵੀ ਮੁਸ਼ਕਲ ਹੋ ਗਏ ਸੀ। ਭਗਵੰਤ ਮਾਨ ਤਾਂ ਸਭ ਤੋਂ ਵੱਡੇ ਦਾਅ 'ਤੇ ਹਨ। ਉਂਞ ਉਹ ਆਪਣੇ ਹਲਕੇ ਸੰਗਰੂਰ ਵਿੱਚ ਚੋਣ ਪ੍ਰਚਾਰ 'ਚ ਕੋਈ ਕਸਰ ਨਹੀਂ ਛੱਡ ਰਹੇ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਪਿਛਲੀ ਵਾਰ ਨਾਲੋਂ ਵੀ ਵਧੀਆ ਚੋਣ ਪ੍ਰਚਾਰ ਕਰ ਰਹੇ ਹਨ। ਪਰ ਉਨ੍ਹਾਂ ਦੇ ਆਪਣੇ ਲਏ ਪਿੰਡ ਸਤੌਜ ਦੇ ਲੋਕਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget