ਸੰਗਰੂਰ: ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਪੰਜਾਬ ਦੀਆਂ ਸਾਰੀਆਂ ਸੀਟਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਮੁਤਾਬਕ ਸੰਗਰੂਰ ਵਿੱਚ ਭਗਵੰਤ ਮਾਨ 74,196 ਵੋਟਾਂ ਨਾਲ ਅੱਗੇ ਜਾ ਰਹੇ ਹਨ।

ਸੰਗਰੂਰ ਵਿੱਚ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਨਾਲ ਹੋ ਰਿਹਾ ਹੈ। ਹੁਣ ਤਕ ਭਗਵੰਤ ਮਾਨ ਨੂੰ ਕੁੱਲ 3,08,051 ਵੋਟਾਂ ਜਦਕਿ ਕੇਵਲ ਢਿੱਲੋਂ ਨੂੰ 2,33,855 ਵੋਟਾਂ ਪਈਆਂ ਹਨ।

ਉੱਧਰ ਅਕਾਲੀ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਨੂੰ 1,93,698 ਵੋਟਾਂ ਮਿਲੀਆਂ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ 'ਤੇ 278 ਉਮੀਦਵਾਰ ਮੈਦਾਨ ਵਿੱਚ ਹਨ।

ਪੂਰੇ ਸੂਬੇ ਦੇ ਰੁਝਾਨਾਂ ਦੀ ਗੱਲ ਕਰੀਏ ਤਾਂ ਹੁਣ ਤਕ 13 ਵਿੱਚੋਂ 8 ਸੀਟਾਂ 'ਤੇ ਕਾਂਗਰਸ, 4 'ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ 'ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ।