ਬਠਿੰਡਾ: ਸ਼ਿਵ ਸੇਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੇਨਾ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਸੁਖਚੈਨ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਖ਼ਾਸ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਨਿਆ ਕਿ ਲੋਕ ਮੌਜੂਦਾ ਦੋ ਰਵਾਇਤੀ ਪਾਰਟੀਆਂ ਤੋਂ ਨਾਰਾਜ਼ ਹਨ ਜਿਨ੍ਹਾਂ ਪੰਜਾਬ ਨੂੰ ਲੁੱਟ ਕੇ ਖਾ ਲਿਆ। ਇਸੇ ਲਈ ਉਹ ਆਪਣਾ ਉਮੀਦਵਾਰ ਉਤਾਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਵਿੱਚ 50 ਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਚੋਣਾਂ ਲੜੇਗੀ। ਇਨ੍ਹਾਂ ਵਿੱਚੋਂ ਪਾਰਟੀ ਨੇ 8 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੇਸ਼ਕ ਹਰਸਿਮਰਤ ਕੌਰ ਬਾਦਲ ਨੂੰ ਹਾਲੇ ਉਮੀਦਵਾਰ ਨਹੀਂ ਐਲਾਨਿਆ ਪਰ ਉਹ ਬਠਿੰਡਾ ਤੋਂ ਹੀ ਚੋਣ ਪ੍ਰਚਾਰ ਕਰ ਰਹੇ ਹਨ।