Lok Sabha Elections 2024: ਪੰਜਾਬ ਦੀਆਂ 13 ਸੀਟਾਂ 'ਤੇ ਚੋਣ ਨਤੀਜੇ ਕੀ ਹੋਣਗੇ? ਅਰਵਿੰਦ ਕੇਜਰੀਵਾਲ ਨੇ ਕਰ ਦਿੱਤੀ ਭਵਿੱਖਬਾਣੀ
Punjab Lok Sabha Elections: 7ਵੇਂ ਪੜਾਅ ਦੀ ਵੋਟਿੰਗ ਨੇੜੇ ਆ ਰਹੀ ਹੈ। ਪੰਜਾਬ ਦੇ ਵਿੱਚ ਵੀ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਲਈ ਵੋਟਿੰਗ ਹੋਵੇਗੀ। ਜਿਸ ਕਰਕੇ ਹਰ ਪਾਰਟੀ ਪੱਬਾਂ ਭਾਰ ਹੋਈ ਪਈ ਹੈ। ਅਜਿਹੇ ਦੇ ਵਿੱਚ ਆਪ ਦੇ ਕੌਮੀ ਕਨਵੀਨਰ...
Lok Sabha Elections 2024: ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, "ਪੰਜਾਬ ਦੀਆਂ 13 'ਚੋਂ 13 ਸੀਟਾਂ 'ਤੇ ਜਨਤਾ ਨੇ ਆਪਣਾ ਮਨ ਬਣਾ ਲਿਆ ਹੈ ਕਿਉਂਕਿ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ 'ਚ ਬਹੁਤ ਕੰਮ ਕੀਤੇ ਹਨ।"
ਦਰਅਸਲ, ਅਰਵਿੰਦ ਕੇਜਰੀਵਾਲ ਪੰਜਾਬ ਦੇ ਜਲੰਧਰ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਟਾਊਨ ਹਾਲ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਦਿੱਲੀ ਚੋਣਾਂ ਖਤਮ ਕਰਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਸਨ ਤਾਂ ਮੈਂ ਇੱਥੋਂ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ ਸੀ।
ਵੋਟਿੰਗ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤੀ ਵੱਡੀ ਭਵਿੱਖਬਾਣੀ!
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅਸੀਂ ਪੰਜਾਬ ਦੀਆਂ 13 'ਚੋਂ 13 ਸੀਟਾਂ ਜਿੱਤਾਂਗੇ ਕਿਉਂਕਿ ਇੱਥੋਂ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ। ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਥੇ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ। ਇਸ ਤੋਂ ਇਲਾਵਾ ਅਸੀਂ ਇੱਥੇ ਸਕੂਲ ਬਣਾ ਰਹੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਹੇ ਹਾਂ। ਅਸੀਂ ਮੁਹੱਲਾ ਕਲੀਨਿਕ, ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ, ਲੋਕ ਬਹੁਤ ਖੁਸ਼ ਹਨ, ਇਸ ਲਈ ਅਸੀਂ ਸਾਰੀਆਂ 13 ਸੀਟਾਂ ਜਿੱਤਾਂਗੇ।
#WATCH | On Punjab Lok Sabha elections, AAP National Convener and Delhi CM Arvind Kejriwal says, " I feel that we will win 13 out of 13 seats, people have made up their minds. Because in the last 2 years, we have made electricity, free, we are making schools here. We are giving… pic.twitter.com/bIeHBYTHXL
— ANI (@ANI) May 29, 2024
ਪੰਜਾਬ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ
ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਇੱਥੇ ਸਾਰੀਆਂ 13 ਸੀਟਾਂ ਲਈ 1 ਜੂਨ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਣੀ ਹੈ। ਭਾਵੇਂ 'ਆਪ' ਅਤੇ ਕਾਂਗਰਸ I.N.D.I.A ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪਾਰਟੀਆਂ ਪੰਜਾਬ 'ਚ ਵੱਖਰੇ ਤੌਰ 'ਤੇ ਚੋਣਾਂ ਲੜ ਰਹੀਆਂ ਹਨ। ਪਿਛਲੀਆਂ ਲੋਕ ਸਭਾ ਚੋਣਾਂ 2019 ਵਿੱਚ ਕਾਂਗਰਸ ਨੇ ਅੱਠ ਲੋਕ ਸਭਾ ਸੀਟਾਂ ਜਿੱਤੀਆਂ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ 2, ਭਾਜਪਾ ਨੇ 2 ਅਤੇ ਆਪ ਨੇ 1 ਸੀਟ ਜਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।