Ambala News: ਪੰਜਾਬ ਦੇ ਨਾਲ ਹੀ ਹਰਿਆਣਾ ਵਿੱਚ ਵੀ ਬੀਜੇਪੀ ਲਈ ਚੋਣ ਪ੍ਰਚਾਰ ਕਰਨਾ ਔਖਾ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਬੀਜੇਪੀ ਤੇ ਜੇਜੇਪੀ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ। ਇਸ ਦੇ ਨਾਲ ਹੀ ਕਿਸਾਨ ਦੋਵਾਂ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕਰ ਰਹੇ ਹਨ। ਇਹੋ ਹਾਲ ਪੰਜਾਬ ਵਿੱਚ ਵੀ ਹੈ। ਇਸ ਲਈ ਬੀਜੇਪੀ ਲਈ ਚੋਣ ਪ੍ਰਚਾਰ ਕਰਨਾ ਵੀ ਔਖਾ ਹੁੰਦਾ ਜਾ ਰਿਹਾ ਹੈ।


ਦਰਅਸਲ ਚੋਣ ਮਾਹੌਲ ਦਰਮਿਆਨ ਅੰਬਾਲਾ ਵਿੱਚ ਵੀ ਕਿਸਾਨਾਂ ਨੇ ਭਾਜਪਾ ਤੇ ਜੇਜੇਪੀ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਅੰਬਾਲਾ ਦੇ ਪਿੰਡ ਮਾਜਰੀ ਵਿੱਚ ਪਿੰਡ ਵਾਸੀਆਂ ਨੇ ਭਾਜਪਾ ਤੇ ਜੇਜੇਪੀ ਦਾ ਬਾਈਕਾਟ ਕਰਨ ਲਈ ਪੋਸਟਰ ਲਾਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਪਿੰਡ ਵਿੱਚ ਪ੍ਰਚਾਰ ਲਈ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਸਬੰਧੀ ਵੀ ਵੱਡਾ ਐਲਾਨ ਕੀਤਾ ਹੈ।


ਦੱਸ ਦਈਏ ਕਿ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਬਹੁਤ ਤੇਜ਼ ਹੁੰਦਾ ਜਾ ਰਿਹਾ ਹੈ। ਜਿਵੇਂ-ਜਿਵੇਂ ਉਮੀਦਵਾਰ ਆਪਣੀ ਮੁਹਿੰਮ ਤੇਜ਼ ਕਰ ਰਹੇ ਹਨ, ਉਧਰ ਕਿਸਾਨਾਂ ਵੱਲੋਂ ਬਾਈਕਾਟ ਵੀ ਵਧਦਾ ਜਾ ਰਿਹਾ ਹੈ। ਅੰਬਾਲਾ ਦੇ ਪਿੰਡ ਮਾਜਰੀ ਵਿੱਚ ਕਿਸਾਨਾਂ ਨੇ ਭਾਜਪਾ-ਜੇਜੇਪੀ ਦਾ ਬਾਈਕਾਟ ਕਰਨ ਦਾ ਬੋਰਡ ਲਾ ਦਿੱਤਾ ਹੈ।


ਕਿਸਾਨਾਂ ਨੇ ਪਿੰਡ ਵਿੱਚ ਭਾਜਪਾ-ਜੇਜੇਪੀ ਉਮੀਦਵਾਰਾਂ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਕਿਸਾਨਾਂ ਨੇ ਸਰਕਾਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਹੱਦ 'ਤੇ ਬੈਠੇ ਹਨ। ਉਹ ਦਿੱਲੀ ਜਾਣ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਦੌਰਾਨ ਕਈ ਕਿਸਾਨਾਂ ਦੀ ਜਾਨ ਚਲੀ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।