ਪੜਚੋਲ ਕਰੋ
Advertisement
Lok Sabha Elections 2024 : ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲੇ ਚੋਣ ਲੜੇਗੀ ਭਾਜਪਾ, ਅਕਾਲੀ ਦਲ ਨਾਲ ਨਹੀਂ ਹੋਵੇਗਾ ਗਠਜੋੜ !
Lok Sabha Elections 2024 : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ
Lok Sabha Elections 2024 : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ। ਆਉਣ ਵਾਲੀਆਂ 2024 ਦੀਆਂ ਚੋਣਾਂ ਵਿੱਚ ਭਾਜਪਾ ਪੀਐਮ ਮੋਦੀ ਦੀ ਅਗਵਾਈ ਵਿੱਚ ਚੋਣ ਲੜੇਗੀ ਅਤੇ ਕੇਂਦਰ ਵਿੱਚ ਤੀਜੀ ਵਾਰ ਸਰਕਾਰ ਬਣਾਏਗੀ।
ਇਸ ਤੋਂ ਪਹਿਲਾਂ ਜਦੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨਾਲ ਗਠਜੋੜ ਬਾਰੇ ਦੱਸਿਆ ਸੀ ਤਾਂ ਪੰਜਾਬ ਵਿੱਚ ਗਠਜੋੜ ਬਾਰੇ ਫੈਸਲਾ ਹਾਈਕਮਾਂਡ ਨੇ ਹੀ ਲੈਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਭਾਜਪਾ ਪੰਜਾਬ ਦੇ ਸਾਰੇ 13 ਲੋਕ ਸਭਾ ਅਤੇ 117 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਨੂੰ ਇਕਮਾਤਰ ਬਦਲ ਵਜੋਂ ਸਥਾਪਿਤ ਕਰੇਗੀ। ਯਾਨੀ ਭਾਜਪਾ ਆਪਣੇ ਆਪ ਨੂੰ ਇੰਨੀ ਮਜ਼ਬੂਤ ਸਥਿਤੀ 'ਚ ਰੱਖੇਗੀ ਕਿ ਉਸ ਨੂੰ ਕਿਸੇ ਸਾਥੀ ਦੇ ਸਮਰਥਨ ਦੀ ਲੋੜ ਨਹੀਂ ਪਵੇਗੀ।
ਅਕਾਲੀ ਦਲ ਦੀ ਮੀਟਿੰਗ ਵਿੱਚ ਗਠਜੋੜ ਬਾਰੇ ਕੀਤੀ ਗਈ ਚਰਚਾ

#WATCH | Amritsar, Punjab: Vijay Rupani, former Gujarat CM & BJP leader on BJP to fight all Lok Sabha seats in Punjab alone, says, "In upcoming 2024 elections the BJP will contest the election under the leadership of PM Modi, BJP will form a government in Delhi (Centre) for the… pic.twitter.com/skG9thtGYv
— ANI (@ANI) July 6, 2023
ਅਕਾਲੀ ਦਲ ਦੀ ਮੀਟਿੰਗ ਵਿੱਚ ਗਠਜੋੜ ਬਾਰੇ ਕੀਤੀ ਗਈ ਚਰਚਾ
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਭਾਜਪਾ ਨਾਲ ਮੁੜ ਗਠਜੋੜ ਦੀਆਂ ਸੰਭਾਵਨਾਵਾਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਪਾਰਟੀ ਪ੍ਰਧਾਨ ਨੇ ਗਠਜੋੜ ਬਾਰੇ ਸੀਨੀਅਰ ਆਗੂਆਂ ਦੀ ਰਾਏ ਮੰਗੀ। ਪਾਰਟੀ ਸੂਤਰਾਂ ਅਨੁਸਾਰ ਟਕਸਾਲੀ ਆਗੂ ਗਠਜੋੜ ਲਈ ਤਿਆਰ ਹਨ।
ਗਠਜੋੜ ਦੀ ਚਰਚਾ 'ਤੇ ਲੱਗਾ ਵਿਰਾਮ
ਸੀਨੀਅਰ ਲੀਡਰਸ਼ਿਪ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਕਰਨਾ ਦੋਵਾਂ ਪਾਰਟੀਆਂ ਦੇ ਹੱਕ ਵਿੱਚ ਹੋਵੇਗਾ। ਜਿਸ ਸਬੰਧੀ ਪਾਰਟੀ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੂੰ ਕਿਹਾ ਕਿ ਗਠਜੋੜ ਦੀ ਸੂਰਤ ਵਿੱਚ ਵਿਰੋਧੀ ਧਿਰ ਦੇ ਹਮਲੇ ਦਾ ਜਵਾਬ ਦੇਣ ਲਈ ਵੀ ਰਣਨੀਤੀ ਤਿਆਰ ਕੀਤੀ ਜਾਵੇ ਪਰ ਭਾਜਪਾ ਆਗੂ ਦੇ ਇਸ ਬਿਆਨ ਤੋਂ ਬਾਅਦ ਗਠਜੋੜ ਦੀ ਚਰਚਾ 'ਤੇ ਵਿਰਾਮ ਲੱਗਦਾ ਨਜ਼ਰ ਆ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਦੇਸ਼
Advertisement