Punjab News: ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਦਾ ਚੋਣ ਮੈਦਾਨ ਵਿੱਚ ਉਤਰਨਾ ਲਗਭਗ ਤੈਅ!
Punjab News: ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਦਾ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰਨਾ ਲਗਭਗ ਤੈਅ ਹੈ।
Lokshabha Elections 2024 : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ। ਇਸੇ ਦੇ ਚਲਦੇ ਅੱਜ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਾਮ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਕਪੂਰਥਲਾ ਦੇ ਪਿੰਡ ਡਡਵਿੰਡੀ ਵਿੱਚ ਇੱਕ ਸੜਕ ਦੇ ਪੈਚ ਵਰਕ ਨੂੰ ਕਰਵਾਉਣ ਦੇ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਹਨ ਅਤੇ ਉਹਨਾਂ ਦੇ ਬਾਪ ਵੀ ਕਾਂਗਰਸੀ ਹਨ। ਉਹਨਾਂ ਨੇ ਅੱਗੇ ਕਿਹਾ ਕਿ ਅਗਰ ਉਹ ਲੋਕ ਸਭਾ ਚੋਣਾਂ ਵਿੱਚ ਆਪਣਾ ਹੱਥ ਅਜਮਾਉਂਦੇ ਹਨ, ਤਾਂ ਉਹ ਕਾਂਗਰਸ ਪਾਰਟੀ ਦੇ ਵੱਲੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। ਉਹਨਾਂ ਨੇ ਕਿਹਾ ਕਿ ਜਿੱਥੇ ਵੀ ਪਾਰਟੀ ਉਹਨਾਂ ਦੀ ਡਿਊਟੀ ਲਗਾਏਗੀ ਉਹ ਉਥੋਂ ਹੀ ਚੋਣ ਲੜਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।