ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ।ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। IG SPS ਪਰਮਾਰ ਦੀ ਅਗਵਾਈ ਵਾਲੀ SIT ਅੱਜ ਗੁਰਮੀਤ ਰਾਮ ਰਹੀਮ ਤੋਂ ਪੁੱਛ ਗਿੱਛ ਲਈ ਸੁਨਾਰੀਆ ਜੇਲ੍ਹ ਪਹੁੰਚੀ।


ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 8 ਨਵੰਬਰ ਯਾਨੀ ਅੱਜ ਸਵੇਰੇ 10:30 ਵਜੇ ਤੋਂ ਸ਼ਾਮ 6 ਵਜੇ ਤੱਕ ਪੁੱਛ ਗਿੱਛ ਕੀਤੀ। ਜਾਣਕਾਰੀ ਮੁਤਾਬਿਕ SIT ਨੇ ਗੁਰਮੀਤ ਰਾਮ ਰਹੀਮ ਤੋਂ 100 ਨਾਲੋਂ ਵੱਧ ਸਵਾਲ ਪੁੱਛੇ।SIT ਵੱਲੋਂ 12 ਨਵੰਬਰ ਨੂੰ ਹਾਈ ਕੋਰਟ ਵਿਚ ਰਿਪੋਰਟ ਪੇਸ਼ ਕੀਤੀ ਜਾਵੇਗੀ।ਹਾਈ ਕੋਰਟ ਦੇ ਆਦੇਸ਼ ਮਗਰੋਂ ਹੀ SIT ਰਾਮ ਰਹੀਮ ਨੂੰ ਪੁੱਛ ਗਿੱਛ ਕਰਨ ਲਈ ਜੇਲ੍ਹ ਪਹੁੰਚੀ ਸੀ। 


ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ। ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ