ਪੜਚੋਲ ਕਰੋ

ਟਾਈਟਲਰ ਦੇ 'ਕਬੂਲਨਾਮੇ' 'ਤੇ ਸ਼੍ਰੋਮਣੀ ਕਮੇਟੀ ਸਖ਼ਤ

ਅੰਮ੍ਰਿਤਸਰ: ਦਿੱਲੀ 'ਚ ਸਿੱਖ ਕਤਲੇਆਮ ਸਮੇਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਗੱਡੀ ਵਿੱਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਮਗਰੋਂ ਹੁਣ ਜਗਦੀਸ਼ ਟਾਈਟਲਰ ਮੁੜ ਵਿਵਾਦ ਵਿੱਚ ਘਿਰ ਗਿਆ ਹੈ। ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਸੌ ਸਿੱਖਾਂ ਨੂੰ ਕਤਲ ਕਰਵਾਉਣ ਦਾ ਇਕਬਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਵੀਡੀਓ ਦੇ ਆਧਾਰ ’ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹੁਣ ਜਦੋਂ ਟਾਈਟਲਰ ਨੇ ਖ਼ੁਦ ਇਹ ਕਬੂਲ ਕਰ ਲਿਆ ਹੈ ਕਿ ਉਸ ਨੇ ਸੌ ਸਿੱਖਾਂ ਦਾ ਕਤਲ ਕਰਵਾਇਆ ਹੈ ਤਾਂ ਇਸ ’ਤੇ ਹੋਰ ਜਾਂਚ ਜਾਂ ਗਵਾਹਾਂ ਦੀ ਲੋੜ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਉਸ ਦੇ ਬਿਆਨ ਦੇ ਅਧਾਰ ’ਤੇ ਸਿੱਖ ਕਤਲੇਆਮ ਦਾ ਦੋਸ਼ੀ ਮੰਨਦਿਆਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁਖਦ ਪਹਿਲੂ ਇਹ ਹੈ ਕਿ 34 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਤੇ ਕਤਲੇਆਮ ਪੀੜਤ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੇ ਕਤਲੇਆਮ ਕਰਨ ਵਾਲਿਆਂ ਦੀ ਹਮੇਸ਼ਾਂ ਪੁਸ਼ਤਪਨਾਹੀ ਕੀਤੀ ਹੈ। ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਐਚ.ਕੇ.ਐਲ. ਭਗਤ ਵਰਗੇ ਵਿਅਕਤੀਆਂ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਸਿੱਖਾਂ ਨੂੰ ਚਿੜਾਉਣ ਲਈ ਇਨ੍ਹਾਂ ਲੋਕਾਂ ਨੂੰ ਉੱਚ ਅਹੁਦੇ ਦਿੱਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਟਾਈਟਲਰ ਸਾਹਮਣੇ ਆਈ ਵੀਡਿਓ ਰਾਹੀਂ ਜੁਡੀਸ਼ੀਅਲੀ ਨੂੰ ਵੀ ਵੰਗਾਰ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਤਾਂ ਕੋਈ ਗੱਲ ਲੁਕੀ-ਛਿਪੀ ਨਹੀਂ ਰਹਿ ਗਈ, ਝੂਠ ਤੋਂ ਪਰਦਾ ਉੱਠ ਗਿਆ ਹੈ ਤੇ ਸੱਚ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਾਨਦਰਾਨਾ ਪਹੁੰਚ ਅਪਨਾਉਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਦੇ ਹਿਰਦੇ ਸ਼ਾਂਤ ਹੋ ਸਕਣ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Embed widget