Rajjit Singh: ਡਰੱਗਜ਼ ਕੇਸ 'ਚ ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਜਾਰੀ ਹੋਇਆ ਲੁੱਕ ਆਊਟ ਨੋਟਿਸ
Punjab News: ਦੱਸ ਦਈਏ ਏਆਈਜੀ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ (LOC) ਜਾਰੀ ਹੋ ਗਿਆ ਹੈ।
Punjab News: ਡਰੱਗਜ਼ ਕੇਸ 'ਚ ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਏਆਈਜੀ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ (LOC) ਜਾਰੀ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਜੀਤ ਸਿੰਘ ਦਾ ਫੋਨ ਬੰਦ ਆ ਰਿਹਾ ਹੈ, ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਫਿਰਾਕ ’ਚ ਹੈ। ਦੂਜੇ ਪਾਸੇ ਵਿਜੀਲੈਂਸ ਬਿਊਰੋ ਨੇ ਉਸਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਲੋੜੀਂਦਾ ਪੱਤਰ ਵੀ ਵਿਜੀਲੈਂਸ ਬਿਊਰੋ ਨੂੰ ਭੇਜ ਦਿੱਤਾ ਹੈ।
CM ਮਾਨ ਦਾ ਐਕਸ਼ਨ
ਸੂਤਰਾਂ ਅਨੁਸਾਰ ਹੁਣ ਰਾਜਜੀਤ ਦੇ ਸਰੋਤਾਂ ਨਾਲੋਂ ਵੱਧ ਆਮਦਨ ਮਾਮਲੇ ਵਿਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਤੇ ਹੋਰ ਅਸਾਸਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵੇਲੇ ਰਾਜਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਲਬੰਦ ਲਿਫਾਫਿਆਂ ਦੀ ਰਿਪੋਰਟ ਦੇਖਣ ਤੋਂ ਬਾਅਦ ਰਾਜਜੀਤ ਸਿੰਘ ਪੀਪੀਐਸ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਨਾਮਜ਼ਦ ਹੋਣ ਕਾਰਨ ਨੌਕਰੀ ਤੋਂ ਤੁਰੰਤ ਬਰਖਾਸਤ ਕਰ ਦਿੱਤਾ ਸੀ ਤੇ ਨਾਲ ਹੀ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਤੋਂ ਹਾਸਲ ਕੀਤੀ ਜਾਇਦਾਦ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਨੇ।
ਇਹ ਸੀ ਮਾਮਲਾ
ਜ਼ਿਕਰਯੋਗ ਹੈ ਕਿ ਸਾਲ 2017 ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਤਸਕਰੀ ਆਦਿ ਨੂੰ ਰੋਕਣ ਲਈ ਏਡੀਜੀਪੀ ਹਰਪ੍ਰੀਤ ਸਿੱਧੂ ਦੀ ਅਗਵਾਈ 'ਚ ਵਿਸ਼ੇਸ਼ ਟਾਸਕ ਫੋਰਸ ਬਣਾਈ ਗਈ ਸੀ, ਜਿਸ ਨੇ ਤਤਕਾਲੀ ਏਆਈਜੀ ਰਾਜਜੀਤ ਸਿੰਘ ਤੇ ਇੰਸਪੈਕਟਰ ਦੀ ਭੂਮਿਕਾ ’ਤੇ ਉਂਗਲ ਉਠਾਈ ਸੀ। ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਰਾਜਜੀਤ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਸ ਦੀ ਹਰਪ੍ਰੀਤ ਸਿੰਘ ਸਿੱਧੂ ਦੀ ਥਾਂ ਕਿਸੇ ਹੋਰ ਅਧਿਕਾਰੀ ਤੋਂ ਜਾਂਚ ਕਰਵਾਈ ਜਾਵੇ, ਜਿਸ ’ਤੇ ਹਾਈ ਕੋਰਟ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ। ਇਸ ਵਿੱਚ ਡਾਇਰੈਕਟਰ ਆਫ ਇਨਵੈਸਟੀਗੇਸ਼ਨ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਸ਼ਾਮਲ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।