irrigation scam: 2 ਸਾਬਕਾਂ ਮੰਤਰੀਆਂ ਤੇ 3 ਸੇਵਾਮੁਕਤ IAS ਅਧਿਕਾਰੀਆਂ ਖ਼ਿਲਾਫ lookout notice ਜਾਰੀ
irrigation scam: ਇਸ ਮਾਮਲੇ ਦੇ ਮੁੱਖ ਆਰੋਪੀ ਗੁਰਿੰਦਰ ਸਿੰਘ ਨੇ ਕਬੂਲਿਆ ਸੀ ਇਸ ਘਪਲੇ ਵਿੱਚ 2 ਸਾਬਕਾ ਮੰਤਰੀ ਤੇ 3 ਆਈਏਐਸ ਅਧਿਕਾਰੀ ਸ਼ਾਮਲ ਹਨ।
irrigation scam: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਵੇਲੇ ਹੋਏ ਸੰਚਾਈ ਘਪਲੇ ਦੀ ਪੰਜਾਬ ਵਿਜੀਲੈਂਸ ਵਿਭਾਗ ਨੇ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਣਜੀਤ ਸਿੰਘ ਢਿੱਲੋਂ ਦੇ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂੰ ਦੇ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਗੁਰਿੰਦਰ ਸਿੰਘ ਨੇ ਕਬੂਲਿਆ ਸੀ ਇਸ ਘਪਲੇ ਵਿੱਚ 2 ਸਾਬਕਾ ਮੰਤਰੀ ਤੇ 3 ਆਈਏਐਸ ਅਧਿਕਾਰੀ ਸ਼ਾਮਲ ਹਨ। ਇਹ ਬਿਆਨ 2017 ਵਿੱਚ ਵਿਜੀਲੈਂਸ ਵਿਭਾਗ ਨੇ ਦਰਜ ਕੀਤਾ ਸੀ। ਇਸ ਦੌਰਾਨ ਬੀਤੇ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਸੀ।
ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਸਰਕਾਰ ਤੋਂ ਕੀਤੀ ਇਨਸਾਫ਼ ਦੀ ਮੰਗ , ਸਿੰਚਾਈ ਘੁਟਾਲੇ ਵਿੱਚ ਫਸਾਉਣ ਦੇ ਲਾਏ ਦੋਸ਼
ਪੰਜਾਬ ਦੇ ਸਾਬਕਾ ਸਿੰਚਾਈ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਸਿੰਚਾਈ ਵਿਭਾਗ ਵਿੱਚ ਹੋਏ ਘਪਲੇ ਵਿੱਚ ਫਸਾਏ ਜਾਣ ਦੇ ਇਲਜ਼ਾਮ ਲਾਏ ਹਨ, ਜਿਸ ਲਈ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਸੀਨੀਅਰ ਵਕੀਲ ਤੇ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਨਾਲ ਇੱਥੇ ਫਿਰੋਜ਼ਪੁਰ ਰੋਡ ’ਤੇ ਸਥਿਤ ਇਕ ਨਿੱਜੀ ਹੋਟਲ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਢਿੱਲੋਂ ਤੇ ਢਾਂਡਾ ਨੇ ਇਲਜ਼ਾਮ ਲਾਇਆ ਕਿ ਇਹ ਸਾਰਾ ਮਾਮਲਾ ਦੋ ਅਧਿਕਾਰੀਆਂ ਨੂੰ ਫਸਾਉਣ ਲਈ ਰਚਿਆ ਗਿਆ ਸੀ, ਜਿਨ੍ਹਾਂ ਨੂੰ ਹਾਈ ਪ੍ਰੋਫਾਈਲ ਬਣਾਉਣ ਲਈ ਸਿਆਸੀ ਸ਼ਖਸੀਅਤ ਦੇ ਰੂਪ ਵਿੱਚ ਢਿੱਲੋਂ ਦਾ ਨਾਂ ਸ਼ਾਮਲ ਕੀਤਾ ਗਿਆ। ਇੱਕ ਇਸ ਦੇ ਲਈ ਇਕ ਠੇਕੇਦਾਰ ਦੇ ਜਾਅਲੀ ਦਸਤਖਤਾਂ ਵਾਲਾ ਪੱਤਰ ਲਗਾਇਆ ਗਿਆ ਸੀ। ਇਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ਼ ਦੀ ਉਮੀਦ ਕਰਦੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।