Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ
Salman Khan Firing Case: 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ
Gangster Anmol Bishnoi: ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ।
ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਦੋਸ਼ੀ ਅਨੁਜ ਟਰੱਕ 'ਤੇ ਹੈਲਪਰ ਦਾ ਕੰਮ ਕਰਦਾ ਸੀ।
ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ 'ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿੱਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਇਸ ਸਬੰਧੀ ਜ਼ਿਲ੍ਹਾ ਪੁਲੀਸ ਨਾਲ ਕੋਈ ਸੰਪਰਕ ਨਹੀਂ ਹੋਇਆ। ਕਿਉਂਕਿ ਉਹ ਕੇਂਦਰ ਸਰਕਾਰ ਤੋਂ ਵਾਰੰਟ ਲੈ ਕੇ ਆਈ ਸੀ। ਜ਼ਿਲ੍ਹਾ ਪੁਲੀਸ ਨੂੰ ਬਿਨਾਂ ਸੂਚਿਤ ਕੀਤੇ ਉਕਤ ਮੁਲਜ਼ਮਾਂ ਨੂੰ ਵੀਰਵਾਰ ਨੂੰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸੇ ਸਮੇਂ ਉਨ੍ਹਾਂ ਨੂੰ ਮੁੰਬਈ ਲਿਜਾਇਆ ਗਿਆ।
ਪੁਲੀਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲੀਸ ਨੇ ਦੋਵਾਂ ਦੋਸ਼ੀਆਂ ਦੇ ਫੋਨ ਜ਼ਬਤ ਕਰ ਲਏ ਹਨ। ਸੂਤਰਾਂ ਅਨੁਸਾਰ ਉਕਤ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਦੋ ਪਿਸਤੌਲ ਅਤੇ 38 ਜਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l