ਪੜਚੋਲ ਕਰੋ
ਅੰਮ੍ਰਿਤਸਰ 'ਚ ਦਿਨ-ਦਿਹਾੜੇ 25 ਲੱਖ ਦੀ ਲੁੱਟ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰੇ ਅੰਮ੍ਰਿਤਸਰ ਵਿੱਚ ਆਰੀਅਨ ਹਾਂਡਾ ਨਾਮ ਦੀ ਏਜੰਸੀ ਦੇ ਮਲਿਕ ਤੇ ਕੈਸ਼ੀਅਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਕੇ 25 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਟੋ ਮੋਬਾਈਲ ਏਜੰਸੀ ਦਾ ਮਲਿਕ ਤੇ ਕੈਸ਼ੀਅਰ ਹਰ ਰੋਜ਼ਾਨਾ ਵਾਂਗ ਅੱਜ ਬੈਂਕ ਵਿੱਚ ਪੈਸੇ ਜਮਾ ਕਰਵਾਉਣ ਲਈ ਜਾ ਰਹੇ ਸਨ। ਜਿੱਦਾਂ ਹੀ ਉਹ ਏਜੰਸੀ ਤੋਂ ਬੈਂਕ ਵੱਲ ਜਾ ਰਹੇ ਸਨ ਤਾਂ ਪਿੱਛੋਂ ਆਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ 'ਤੇ ਵਾਰ ਕਰ ਦਿੱਤੇ। ਇਸ ਮਗਰੋਂ ਇਹ ਦੋਵੇਂ ਉੱਥੇ ਡਿੱਗ ਗਏ ਤੇ ਲੁਟੇਰੇ ਸਾਰਾ ਕੈਸ਼ ਲੈ ਕੇ ਰਫੂ ਚੱਕਰ ਹੋ ਗਏ। ਘਟਨਾ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇੱਥੇ ਆ ਕੇ ਪੂਰੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੀਆਂ ਇਮਾਰਤਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਬਾਰੇ ਕੋਈ ਅਹਿਮ ਸੁਰਾਗ ਪੁਲਿਸ ਦੇ ਹੱਥ ਲੱਗ ਸਕੇ। ਇਸ ਘਟਨਾ ਵਿੱਚ ਜ਼ਖਮੀ ਹੋਏ ਦੋਵਾਂ ਪੀੜਤਾਂ ਦਾ ਇਲਾਜ ਪ੍ਰਾਈਵੇਟ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਦੋਹਾਂ ਦੇ ਬਿਆਨ ਦਰਜ ਕਾਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















