Barnala news: ਬਰਨਾਲਾ 'ਚ ਦਿਨ-ਬ-ਦਿਨ ਲੁੱਟਾਂ-ਖੋਹਾਂ ਦੀਆਂ ਘਟਨਾਵਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਅੱਜ ਤੜਕੇ ਬਰਨਾਲਾ 'ਚ ਦੋ ਥਾਵਾਂ 'ਤੇ ਚੋਰਾਂ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ।


ਉੱਥੇ ਹੀ ਸ਼ਹਿਰ ਦੇ ਦੁਕਾਨਦਾਰਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਚੋਰਾਂ ਵਲੋਂ ਵੱਡੀ ਗਿਣਤੀ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ ਹੈ। ਦੱਸ ਦਈਏ ਕਿ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਤਹਿਤ ਬਰਨਾਲਾ ਵਿੱਚ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ, ਕਈ ਥਾਵਾਂ 'ਤੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ।


ਇਹ ਵੀ ਪੜ੍ਹੋ: Navjot Kaur Health: ਨਵਜੋਤ ਸਿੱਧੂ ਨੇ ਸਰਜਰੀ ਤੋਂ ਬਾਅਦ ਸਾਂਝੀ ਕੀਤੀ ਪਤਨੀ ਦੀ ਤਸਵੀਰ, ਭਾਵੁਕ ਪੋਸਟ 'ਚ ਕਹੀ ਇਹ ਗੱਲ


ਇਸ ਵਿੱਚ ਵੱਡੇ ਪੱਧਰ 'ਤੇ ਵੱਧ ਰਿਹਾ ਹੈ, ਚੋਰ ਵਾਰਦਾਤਾਂ ਨੂੰ ਆਸਾਨੀ ਨਾਲ ਅੰਜਾਮ ਦੇ ਰਹੇ ਹਨ, ਜਿਸ ਕਾਰਨ ਅੱਜ ਬਰਨਾਲਾ 'ਚ ਵੀ ਚੋਰਾਂ ਨੇ ਦੋ ਥਾਵਾਂ 'ਤੇ ਚੋਰ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ, ਪਹਿਲਾਂ ਤਾਂ ਚੋਰਾਂ ਨੇ ਕਬਾੜ ਦੀ ਦੁਕਾਨ 'ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਪਰ ਉੱਥੇ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਨੇ ਮੌਕੇ 'ਤੇ ਹੀ ਚੋਰੀ ਕਰਦਿਆਂ ਫੜ ਲਿਆ ਪਰ ਫਿਰ ਵੀ ਚੋਰ ਮੌਕੇ ਤੋਂ ਫ਼ਰਾਰ ਹੋ ਗਏ।


ਉੱਥੇ ਹੀ ਦੂਜੀ ਘਟਨਾ ਅੱਜ ਸਵੇਰੇ 6 ਵਜੇ ਬਰਨਾਲਾ ਦੇ ਇੱਕ ਬੇਅਰਿੰਗ ਸਪੇਅਰ ਪਾਰਟਸ ਦੀ ਦੁਕਾਨ 'ਤੇ ਵਾਪਰੀ, ਜਿੱਥੇ ਦੋ ਨਕਾਬਪੋਸ਼ ਵਿਅਕਤੀਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਕਰੀਬ 2 ਲੱਖ ਰੁਪਏ ਦੀ ਨਕਦੀ ਲੁੱਟ ਲਈ। ਪੀੜਤ ਦੁਕਾਨਦਾਰਾਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਹਰ ਰੋਜ਼ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਇਸ ਲਈ ਕੁਝ ਨਹੀਂ ਕਰ ਰਿਹਾ।


ਇਨ੍ਹਾਂ ਸਾਰੀਆਂ ਵਾਰਦਾਤਾਂ ਸਬੰਧੀ ਡੀ.ਸੀ.ਪੀ ਬਰਨਾਲਾ ਨੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਦਾ ਹਵਾਲਾ ਦਿੰਦਿਆਂ ਹੋਇਆਂ ਕਿਹਾ ਕਿ ਚੋਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Barnala news: ਕਿਸਾਨ ਯੂਨੀਅਨ ਨੇ ਘੇਰਿਆ ਟਰੈਵਲ ਏਜੰਟ, ਲਾਏ ਗੰਭੀਰ ਦੋਸ਼, ਜਾਣੋ ਕੀ ਹੈ ਪੂਰਾ ਮਾਮਲਾ