Barnala news: ਚੋਰਾਂ ਦੇ ਹੌਂਸਲੇ ਬੁਲੰਦ, ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪੀੜਤ ਨੇ ਦੱਸਿਆ ਪੂਰਾ ਮਾਮਲਾ
ਸ਼ਹਿਰ ਵਾਸੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਕਰਕੇ ਪੂਰਾ ਡਰ ਬਣਿਆ ਹੋਇਆ ਹੈ।
Barnala news: ਬਰਨਾਲਾ ਦੇ ਭਦੌੜ ਸ਼ਹਿਰ ਵਿੱਚ ਲੁਟੇਰਿਆਂ ਨੇ ਸ਼ਾਮ ਵੇਲੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮੌਕੇ ਦੁਕਾਨਦਾਰ ਦੇ ਮੁੰਡੇ ਨੇ ਦੱਸਿਆ ਕਿ ਬੀਤੀ ਰਾਤ ਉਹ ਅਤੇ ਉਸਦੇ ਪਿਤਾ ਬਾਜਾਖਾਨਾ ਰੋਡ 'ਤੇ ਸਥਿਤ ਆਪਣੀ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਸਨ। ਉਸ ਦੇ ਪਿਤਾ ਦੁਕਾਨ ਤੋਂ ਥੋੜੀ ਦੇਰ ਨਾਲ ਨਿਕਲੇ।
ਜਦੋਂ ਉਹ ਸ਼ਹਿਰ ਦੀ ਜੈਦ ਮਾਰਕਿਟ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਪਿਤਾ ਕੋਲੋਂ ਬੈਗ ਖੋਹ ਲਿਆ। ਬੈਗ ਵਿੱਚ ਕਰੀਬ ਇੱਕ ਲੱਖ ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਸਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਵਾਪਰੀ।
ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਲੁੱਟੀ ਹੋਈ ਰਕਮ ਵਾਪਸ ਕਰੇ।
ਇਸ ਸਬੰਧੀ ਸ਼ਹਿਰ ਵਾਸੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ ਦਿਹਾੜੇ ਇਸ ਤਰ੍ਹਾਂ ਦੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਕਰਕੇ ਪੂਰਾ ਡਰ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: Operation Lotus: '25 ਕਰੋੜ ਲੈ ਲਓ ਤੇ ਭਾਜਪਾ 'ਚ ਆ ਜਾਓ', ਆਪ ਵਿਧਾਇਕ ਨੂੰ ਆਫ਼ਰ ਦੇਣ ਵਾਲੇ ਖ਼ਿਲਾਫ਼ F.I.R
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਜਿਹੀ ਲੁੱਟ ਦੀ ਵਾਰਦਾਤ ਹੋ ਚੁੱਕੀ ਹੈ। ਹੁਣ ਇਨ੍ਹਾਂ ਲੁਟੇਰਿਆਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਇਨ੍ਹਾਂ ਨੇ ਦੁਕਾਨਾਂ 'ਚ ਵੜ ਕੇ ਲੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਿਭਾਗ ਨੂੰ ਅਜਿਹੇ ਲੋਕਾਂ 'ਤੇ ਤੁਰੰਤ ਸ਼ਿਕੰਜਾ ਕੱਸਣਾ ਚਾਹੀਦਾ ਹੈ।
ਇਸ ਸਬੰਧੀ ਥਾਣਾ ਭਦੌੜ ਦੇ ਐਸਐਚਓ ਸ਼ੇਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਲੁੱਟ ਦੀ ਇਸ ਘਟਨਾ ਸਬੰਧੀ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿੰਨੀ ਲੁੱਟ ਹੋਈ ਹੈ, ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਜਲਦ ਹੀ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ: Punjabi Movies: ਅਪ੍ਰੈਲ 'ਚ ਇਹ ਪੰਜਾਬੀ ਫਿਲਮਾਂ OTT 'ਤੇ ਦੇ ਰਹੀਆਂ ਦਸਤਕ, ਜਾਣੋ ਕਦੋਂ ਤੇ ਕਿੱਥੇ ਦੇਖ ਸਕਦੇ ਹੋ?