Red Cross land: ਮਾਨ ਸਰਕਾਰ ਵੱਲੋਂ ਬਠਿੰਡਾ 'ਚ 11 ਏਕੜ ਜ਼ਮੀਨ ਸਸਤੇ ਭਾਅ AAP ਲੀਡਰ ਨੂੰ ਦੇਣ ਦਾ ਵਿਰੋਧ, ਠੇਕਾ ਰੱਦ ਕਰਨ ਦੀ ਉੱਠੀ ਮੰਗ
Red Cross land: ਮਾਮਲਾ ਜਨਤਕ ਹੋਣ ਤੋਂ ਬਾਅਦ ਮਹਿਤਾ ਪਰਿਵਾਰ ਜ਼ਮੀਨ ਵਾਪਸ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਲੀਜ਼ ਦਾ ਠੇਕਾ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਮੁੱਦੇ ਦੀ ਪੂਰੀ ਜਾਂਚ ਕੀਤੀ ਜਾਣੀ
Red Cross land: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਸ਼ਹਿਰ ਦੇ ਬਾਹਰੀ ਇਲਾਕੇ 'ਚ 11 ਏਕੜ ਤੋਂ ਵੱਧ ਜ਼ਮੀਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਬੇਟੇ ਪਦਮਜੀਤ ਸਿੰਘ ਮਹਿਤਾ ਨੂੰ ਮਾਮੂਲੀ ਦਰਾਂ 'ਤੇ ਲੀਜ਼ 'ਤੇ ਦੇਣ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਕੁਝ ਖ਼ਬਰਾਂ ਅਨੁਸਾਰ, ਇਹ ਜ਼ਮੀਨ, ਜੋ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨੇੜੇ ਹੈ, ਨੂੰ ਇੱਕ ਵਪਾਰਕ ਪ੍ਰੋਜੈਕਟ ਲਈ 30 ਸਾਲਾਂ ਲਈ ਦਿੱਤਾ ਗਿਆ ਹੈ। ਇਹ ਜ਼ਮੀਨ ਇੱਕ ਔਰਤ ਨੇ ਜਨਤਕ ਭਲਾਈ ਲਈ ਰੈੱਡ ਕਰਾਸ ਨੂੰ ਦਾਨ ਕੀਤੀ ਸੀ।
ਮਾਮਲਾ ਜਨਤਕ ਹੋਣ ਤੋਂ ਬਾਅਦ ਮਹਿਤਾ ਪਰਿਵਾਰ ਜ਼ਮੀਨ ਵਾਪਸ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਲੀਜ਼ ਦਾ ਠੇਕਾ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਮੁੱਦੇ ਦੀ ਪੂਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਅਜਿਹਾ ਜਾਪਦਾ ਹੈ ਕਿ 'ਆਪ' ਸਰਕਾਰ ਚੋਣਾਂ ਦੌਰਾਨ ਝਾੜੂ ਵਾਲੀ ਪਾਰਟੀ ਨੂੰ ਫ਼ੰਡ ਮੁਹੱਈਆ ਕਰਵਾਉਣ ਵਾਲਿਆਂ ਨੂੰ ਨਾਜਾਇਜ਼ ਲਾਭ ਦੇਣ 'ਤੇ ਤੁਲੀ ਹੋਈ ਹੈ। ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ 'ਆਪ' ਲਈ ਹੁਣ ਉਨ੍ਹਾਂ ਨੂੰ ਵਾਪਸ ਕਰਨ ਦਾ ਇਹ ਸਹੀ ਸਮਾਂ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 'ਆਪ' ਲੀਡਰਸ਼ਿਪ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਅਮਰਜੀਤ ਮਹਿਤਾ ਪ੍ਰਤੀ ਇੰਨੇ ਦਿਆਲੂ ਕਿਉਂ ਹਨ। ਉਹ ਪਿਛਲੇ ਸਾਲ ਪੀਏਸੀ ਦੇ ਪ੍ਰਧਾਨ ਚੁਣੇ ਗਏ ਸਨ। ਇਸ ਦੌਰਾਨ ਰੈੱਡ ਕਰਾਸ ਦੀ 11 ਏਕੜ ਤੋਂ ਵੱਧ ਜ਼ਮੀਨ ਉਨ੍ਹਾਂ ਦੇ ਬੇਟੇ ਨੂੰ ਲੀਜ਼ 'ਤੇ ਦਿੱਤੀ ਗਈ ਹੈ। ਕੀ 'ਆਪ' ਸਰਕਾਰ ਗ਼ਲਤ ਕੰਮ ਕਰਨ ਦੀ ਸੰਭਾਵਨਾ ਤੋਂ ਇਨਕਾਰ ਕਰ ਸਕਦੀ ਹੈ?
ਉਨ੍ਹਾਂ ਕਿਹਾ ਕਿ ਕੱਟੜ ਇਮਾਨਦਾਰ ਸਰਕਾਰ ਦੇ ਭ੍ਰਿਸ਼ਟ ਕੰਮਾਂ ਦਾ ਪਰਦਾਫਾਸ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਸਬਕ ਸਿਖਾਇਆ ਸੀ। ਬਾਜਵਾ ਨੇ ਕਿਹਾ ਕਿ ਹੁਣ 'ਆਪ' ਸਰਕਾਰ ਨੂੰ ਜਿਮਨੀ ਚੋਣਾਂ ਦੌਰਾਨ ਇੱਕ ਵਾਰ ਫਿਰ ਸ਼ਰਮਨਾਕ ਹਾਰ ਦਾ ਸਵਾਦ ਚੱਖਣਾ ਪਵੇਗਾ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਸੇ ਪਰਿਵਾਰ ਨੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਇੱਕ ਪ੍ਰਮੁੱਖ ਵਿਰਾਸਤੀ ਇਮਾਰਤ ਵੀ ਕਿਰਾਏ 'ਤੇ ਲਈ ਹੈ।